ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਾਸੂ ਜੋਸ਼ੀ ਨੇ ਜੇ. ਈ. ਈ. ਅਡਵਾਂਸ ‘ਚ 6128ਵਾਂ ਰੈਂਕ ਕੀਤਾ ਹਾਸਿਲ

Ad Position 21
No active advertisement
ਅਜੀਤ ਡੈਸਕ 06-06-2026

ਕੋਟਕਪੂਰਾ, 5 ਜੂਨ (ਮੋਹਰ ਗਿੱਲ, ਮੇਘਰਾਜ)-ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਦੇ ਹੋਣਹਾਰ ਵਿਦਿਆਰਥੀ ਵਾਸੂ ਜੋਸ਼ੀ ਨੇ ਜੇ.ਈ.ਈ. ਅਡਵਾਂਸ ਦੀ ਪ੍ਰੀਖਿਆ ‘ਚ ਪੂਰੇ ਦੇਸ਼ ‘ਚੋਂ 6128ਵਾਂ ਰੈਂਕ ਹਾਸਿਲ ਕਰਕੇ ਆਪਣਾ, ਮਾਪਿਆਂ, ਸਕੂਲ ਅਤੇ ਇਲਾਕੇ ਦੇ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀ ਜੋਸ਼ੀ ਨੇ ਆਪਣੀ ਅੰਦਰਲੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਪਰਿਵਾਰ ਦੇ ਸਹਿਯੋਗ ਅਤੇ ਸਕੂਲ ਦੇ ਮਾਰਗਦਰਸ਼ਨ ਕਾਰਨ ਹੀ ਅਜਿਹਾ ਸੰਭਵ ਹੋ ਸਕਿਆ ਹੈ। ਸਕੂਲ ਵਿਚ ਬਿਤਾਏ ਆਪਣੇ ਯਾਦਗਾਰੀ ਸਮੇਂ ਨੂੰ ਸਾਂਝਾ ਉਨ੍ਹਾਂ ਕਿਹਾ ਕਿ ਅਧਿਆਪਕਾਂ ਨੇ ਸਮੇਂ-ਸਮੇਂ ‘ਤੇ ਉਸ ਦੀ ਸਹੀ ਅਤੇ ਸੁਚੱਜੀ ਅਗਵਾਈ ਕੀਤੀ। ਸਕੂਲ ਦੇ ਪਿ੍ਰੰਸੀਪਲ ਡਾ. ਰਾਜਵੀਰ ਸਿੰਘ ਕੰਗ ਨੇ ਉਨ੍ਹਾਂ ਦੀ ਸਫ਼ਲਤਾ ‘ਤੇ ਵਧਾਈ ਦਿੰਦਿਆਂ ਦੱਸਿਆ ਕਿ ਜੇ.ਈ.ਈ. ਅਡਵਾਂਸ ਦੀ ਪ੍ਰੀਖਿਆ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ ਦੁਆਰਾ ਪੂਰੇ ਭਾਰਤ ਵਿਚ ਕਰਵਾਈ ਜਾਂਦੀ ਹੈ। ਇਸ ਵਾਰ ਪ੍ਰੀਖਿਆ 17 ਮਈ ਨੂੰ ਲਈ ਗਈ ਸੀ, ਜਿਸ ਵਿਚ 1,79,694 ਉਮੀਦਵਾਰਾਂ ਨੇ ਆਪਣਾ ਨਾਮ ਦਰਜ ਕਰਵਾਇਆ ਸੀ। ਸੀਨੀਅਰ ਸੈਕੰਡਰੀ ਬਲਾਕ ਦੇ ਅਧਿਆਪਕ ਕੁਨਾਲ ਮੌਂਗਾ ਅਤੇ ਉਨ੍ਹਾਂ ਦੀ ਸਮੁੱਚੀ ਸਾਇੰਸ ਟੀਮ ਨੂੰ ਪਿ੍ਰੰਸੀਪਲ ਕੰਗ ਨੇ ਵਧਾਈ ਦਿੱਤੀ। ਸਕੂਲ ਦੇ ਚੇਅਰਮੈਨ ਅਜੈ ਗੋਸੁਆਮੀ, ਡਾਇਰੈਕਟਰ ਵੀ.ਕੇ ਚੋਪੜਾ, ਵਾਈਸ ਚੇਅਰਮੈਨ ਰਾਜ ਕੁਮਾਰ ਅਗਰਵਾਲ, ਮੈਨੇਜਰ ਡਾ. ਸਤਵੰਤ ਕੌਰ ਭੁੱਲਰ, ਆਰ.ਏ ਸਮਿਤਾ ਸ਼ਰਮਾ, ਲੋਕਲ ਐਲ. ਐਮ.ਸੀ ਮੈਂਬਰਾਂ ਅਤੇ ਸ਼ਹਿਰ ਦੇ ਪਤਵੰਤੇ ਵਿਅਕਤੀਆਂ ਨੇ ਵਾਸੂ ਜੋਸ਼ੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਖੰਡ ਮਿੱਲ ਦੀ ਥਾਂ ਫ਼ੋਕਲ ਪੁਆਇੰਟ ਬਣਾਉਣ ਲਈ ਹਜ਼ਾਰਾਂ ਦਰੱਖਤ ਕੱਟੇ ਜਾਣ ਦਾ ਮਾਮਲਾ ਗਰਮਾਇਆ ਅਗਲੀ ਖ਼ਬਰ ਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਜਾਰੀ
Ad Position 24
No active advertisement