ਫ਼ਰੀਦਕੋਟ, 5 ਜੂਨ (ਜਸਵੰਤ ਸਿੰਘ ਪੁਰਬਾ)- ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਵਿਖੇ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਵਿਦਿਆਰਥੀਆਂ ਨੂੰ ਸਵੱਛ ਅਤੇ ਸੁਰੱਖਿਅਤ ਬਣਾਉਣ ਦੀ ਸਹੁੰ ਚੁਕਾਈ ਗਈ। ਇਸ ਮੌਕੇ ਕਾਲਜ ਦੇ ਡੀ. ਐਲ. ਐਡ. ਭਾਗ ਪਹਿਲਾ ਦੇ ਵਿਦਿਆਰਥੀਆਂ ਵਲੋਂ ਇਸ ਦਿਨ ਦੀ ਮਹੱਤਤਾ ਉੱਪਰ ਚਾਨਣਾ ਪਾਉਂਦਿਆਂ ਦੱਸਿਆ ਕਿ ਇਹ ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਹ ਦਿਨ ਵਾਤਾਵਰਨ ਦੀ ਸੁਰੱਖਿਆ ਲਈ ਜਾਗਰੂਕਤਾ ਨੂੰ ਉਤਸ਼ਾਹਿਤ ਕਰਦਾ ਹੈ। ਕਾਲਜ ਦੇ ਚੇਅਰਮੈਨ ਪੁਨੀਤ ਇੰਦਰ ਬਾਵਾ ਨੇ ਵੀ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਅਤੇ ਵਾਤਾਵਰਨ ਨੂੰ ਸਾਫ ਤੇ ਸੁਰੱਖਿਅਤ ਬਣਾਉਣ ਲਈ ਕੋਸ਼ਿਸ਼ ਕਰਨ ਲਈ ਉਤਸ਼ਾਹਿਤ ਕੀਤਾ । ਇਸ ਦੌਰਾਨ ਕਾਲਜ ਵਿਚ ਵਿਦਿਆਰਥੀਆਂ ਵਲੋਂ ਪੌਦੇ ਲਗਾ ਕੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਵਿਚ ਸਹਿਯੋਗ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪੋਸਟਰ ਮੈਕਿੰਗ ਵੀ ਕੀਤੀ ਗਈ। ਇਸ ਉਪਰੰਤ ਕਾਲਜ ਡਾਇਰੈਕਟਰ ਸਾਲਿਨੀ ਬਾਵਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਦੀ ਸਹੁੰ ਚੁਕਾਈ ਗਈ । ਜ਼ਿਕਰਯੋਗ ਹੈ ਕਿ ਇਸ ਦੌਰਾਨ ਕਾਲਜ ਦਾ ਸਮੂਹ ਸਟਾਫ਼ ਅਤੇ ਕਾਲਜ ਪ੍ਰਿੰਸੀਪਲ ਹਾਜ਼ਰ ਰਹੇ ਅਤੇ ਅਸੀਸਟੈਂਟ ਪ੍ਰੋਫੈਸਰ ਸ਼ਮਿੰਦਰ ਸਿੰਘ ਵਲੋਂ ਇਸ ਸਮਾਗਮ ਦੀ ਸਾਰੀ ਜ਼ਿੰਮੇਵਾਰੀ ਨਿਭਾਈ ਗਈ ।
‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਬੂਟੇ ਲਗਾਏ
ਅਜੀਤ ਡੈਸਕ
06-06-2026