ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ
ਕੋਟਕਪੂਰਾ, 5 ਜੂਨ (ਮੇਘਰਾਜ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਤੇ ਵਾਰਡ ਪੱਧਰ ‘ਤੇ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਕੋਟਕਪੂਰਾ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਭਰਵੀਂ ਮੀਟਿੰਗ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ, ਡਿਫੈਂਸ ਕਮੇਟੀਆਂ ਅਤੇ ਆਮ ਲੋਕ ਪੂਰਨ ਤੌਰ ‘ਤੇ ਸਹਿਯੋਗ ਦੇ ਰਹੇ ਹਨ। ਪੰਜਾਬ ਸਰਕਾਰ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ‘ਚੋਂ ਨਸ਼ਿਆਂ ਦਾ ਮੁਕੰਮਲ ਤੌਰ ‘ਤੇ ਖਾਤਮਾ ਕਰ ਰਹੀ ਹੈ, ਉੱਥੇ ਹੀ ਨਸ਼ਿਆਂ ਦੀ ਗਿ੍ਰਫ਼ਤ ‘ਚ ਫਸੇ ਨੌਜਵਾਨਾਂ ਦਾ ਮੁਫ਼ਤ ਇਲਾਜ ਕਰਵਾ ਰਹੀ ਹੈ। ਉਨ੍ਹਾਂ ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇਕ ਦੀ ਨਹੀਂ ਸਗੋਂ ਪੂਰੇ ਸਮਾਜ ਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਦਿਆਂ ਪ੍ਰੇਰਿਤ ਕੀਤਾ ਕਿ ਪੰਜਾਬ ਸਰਕਾਰ ਪਿੰਡਾਂ ‘ਚ ਖੇਡ ਮੈਦਾਨ ਬਣਾ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਖੇਡ ਸਹੂਲਤਾਂ ਮਿਲ ਸਕਣ। ਇਸ ਮੌਕੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਬੀ.ਸੀ ਵਿੰਗ ਪੰਜਾਬ ਪ੍ਰਧਾਨ ਸੁਖਜੀਤ ਸਿੰਘ ਢਿਲਵਾਂ, ਐਸ.ਡੀ.ਐਮ ਕੋਟਕਪੂਰਾ ਰਾਜਿੰਦਰ ਸਿੰਘ, ਤਹਿਸੀਲਦਾਰ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ, ਬੀ.ਡੀ.ਪੀ.� ਵਿਕਾਸ ਸ਼ਰਮਾ,ਸੁਖਵੰਤ ਸਿੰਘ ਪੱਕਾ, ਸੁਖਦੀਪ ਸਿੰਘ ਹਲਕਾ ਕੋਆਰਡੀਨੇਟਰ, ਸਿਮਰਨਜੀਤ ਸਿੰਘ ਕੌਂਸਲਰ, ਸਰਪੰਚ ਦਿਲਬਾਗ ਸਿੰਘ ਚੰਬੇਲੀ, ਹੈਪੀ ਚੰਬੇਲੀ, ਗੁਰਸੇਵਕ ਸਿੰਘ ਬਰਾੜ, ਗੁਰਵਿੰਦਰ ਸਿੰਘ ਬਿੱਲਾ, ਸਰਪੰਚ ਬਲਦੇਵ ਸਿੰਘ ਸਮੇਤ ਸਮੂਹ ਬਲਾਕ ਕੋਆਰਡੀਨੇਟਰ ਹਾਜ਼ਰ ਸਨ।
ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ- ਸੰਧਵਾਂ
ਅਜੀਤ ਡੈਸਕ
06-06-2026