ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 06-06-2026

ਫ਼ਰੀਦਕੋਟ, 5 ਜੂਨ (ਜਸਵੰਤ ਸਿੰਘ ਪੁਰਬਾ)-ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਜੈਤੋ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਪੇਂਡੂ ਖ਼ੇਤਰਾਂ ਵਿਚ ਜਲ ਸਪਲਾਈ ਸਕੀਮਾਂ ‘ਤੇ ਕੰਮ ਕਰਦੇ ਪੰਪ ਆਪ੍ਰੇਟਰ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੰਜਾਬ ਭਰ ਦੇ ਵੱਖ ਵੱਖ ਮਹਿਕਮਿਆਂ ‘ਚ ਠੇਕਾ ਆਧਾਰ ‘ਤੇ ਕੰਮ ਕਰਦੇ ਕੱਚੇ ਕਾਮਿਆਂ ਨੂੰ ਸਰਕਾਰ ਅਧੀਨ ਲੈਣ ਦੇ ਫ਼ੈਸਲੇ ਤੋਂ ਬਾਅਦ ਹੁਣ ਪੰਜਾਬ ਦੇ ਜਲ ਸਪਲਾਈ ਮਹਿਕਮੇ ਅਧੀਨ ਚੱਲਦੇ ਪੇਂਡੂ ਜਲ ਘਰਾਂ ਦੇ ਕੱਚੇ ਪੰਪ ਆਪ੍ਰੇਟਰਾਂ ਨੇ ਉਨ੍ਹਾਂ ਨੂੰ ਪੱਕੇ ਕਰਨ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਜੈਤੋ ਨੇ ਦੱਸਿਆ ਕਿ ਉਹ ਸਾਲਾਂ ਤੋਂ ਪਿੰਡਾਂ ਦੇ ਜਲ ਘਰਾਂ ‘ਚ ਬਹੁਤ ਹੀ ਨਿਗੂਣੇ ਮਿਹਨਤਾਨੇ ਉੱਪਰ ਪੰਪ ਆਪ੍ਰੇਟਰ ਵਜੋਂ ਸੇਵਾ ਕਰ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਮਹਿਕਮੇ ਵਿਚ ਪੱਕਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ 10 ਜੂਨ ਨੂੰ ਸੱਦੀ ਗਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਉਨ੍ਹਾਂ ਨੂੰ ਬਣਾਈ ਗਈ ਪਾਲਸੀ ‘ਚ ਸ਼ਾਮਿਲ ਕਰਕੇ ਪੱਕੇ ਕਰਨ ਦਾ ਮਤਾ ਪਾਸ ਕੀਤਾ ਜਾਵੇ। ਜੇਕਰ ਸਰਕਾਰ ਨੇ ਅਜਿਹਾ ਨਾ ਕੀਤਾ ਤਾਂ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ 12 ਜੂਨ 2026 ਦਿਨ ਸ਼ੁੱਕਰਵਾਰ ਨੂੰ ਧਰਨਾ ਦੇ ਰੋਡ ਜਾਮ ਕਰਨਗੇ ਅਤੇ 13-14 ਜੂਨ 2026 ਨੂੰ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਦੀ ਕੋਠੀ ਅੱਗੇ ਅਣਮਿਥੇ ਸਮੇਂ ਲਈ ਧਰਨਾ ਦੇ ਕੇ ਹੜਤਾਲ ਕੀਤੀ ਜਾਵੇਗੀ ਅਤੇ ਪਿੰਡਾਂ ਦੀਆਂ ਟੈਂਕੀਆਂ ਦਾ ਪਾਣੀ ਬੰਦ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹੋਵੇਗੀ। ਇਸ ਮੌਕੇ ਸਮੂਹ ਪੰਪ ਆਪ੍ਰੇਟਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਲਾਕ, ਪਿੰਡ ਤੇ ਵਾਰਡ ਪੱਧਰ ਦੀਆਂ ਕਮੇਟੀਆਂ ਦੀ ਮੀਟਿੰਗ ਅਗਲੀ ਖ਼ਬਰ ਤਿੰਨ ਧਾਰਮਿਕ ਸਥਾਨਾਂ ਨੂੰ ਜੋੜਨ ਵਾਲੇ ਰਸਤੇ ਦੀ ਹਾਲਤ ‘ਚ ਪਿਛਲੇ ਲੰਮੇ ਤੋਂ ਨਹੀਂ ਹੋਇਆ ਸੁਧਾਰ
Ad Position 24
No active advertisement