ਫ਼ਰੀਦਕੋਟ, 5 ਜੂਨ (ਜਸਵੰਤ ਸਿੰਘ ਪੁਰਬਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਪੰਜਾਬ ਨੂੂੰ ਨਸ਼ਾ-ਮੁਕਤ ਬਣਾਉਣ ਦੀ ਦਿਸ਼ਾ ਵਿਚ ਲਗਾਤਾਰ ਸਫਲਤਾ ਵੱਲ ਵੱਧ ਰਹੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਸਥਾਨਕ ਚਾਂਦ ਪੈਲੇਸ ਵਿਖੇ ਮੀਟਿੰਗ ਦੌਰਾਨ ਕੀਤਾ। ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਕ ਸਾਲ ਪਹਿਲਾਂ ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਸੀ। ਜਿਸ ਤਹਿਤ ਹਜ਼ਾਰਾਂ ਨਸ਼ਾ ਤਸਕਰਾਂ ਦੇ ਘਰ ਢਾਹੇ ਗਏ, ਹਜ਼ਾਰਾਂ ਨਸ਼ਾ ਤਸਕਰ ਪੰਜਾਬ ਛੱਡ ਕੇ ਚਲੇ ਗਏ, ਹਜਾਰਾਂ ਨਸ਼ਾ ਤਸਕਰਾਂ ਤੇ ਕਾਰਵਾਈ ਹੋਈ ਹੈ। ਚੇਅਰਮੈਨ ਪਲਾਨਿੰਗ ਬੋਰਡ ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਦ੍ਰਿੜ ਹੈ ਤੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸ਼ਲਾਂਘਾਯੋਗ ਕਦਮ ਪੁੱਟੇ ਗਏ ਹਨ। ਇਸ ਮੌਕੇ ਡਿਫੈਂਸ ਕਮੇਟੀਆਂ ਦੇ ਅਹੁਦੇਦਾਰਾਂ ਨੂੰ ਆਈ.ਡੀ.ਕਾਰਡ ਸੌਂਪੇ ਗਏ ਅਤੇ ਡਿਫੈਂਸ ਕਮੇਟੀਆਂ ਤੋਂ ਲਿਖਤੀ ਸੁਝਾਅ ਵੀ ਮੰਗੇ ਗਏ। ਇਸ ਮੌਕੇ ਕੋਆਰਡੀਨੇਟਰ ਉੱਤਮ ਸਿੰਘ ਡੋਡ, ਕੋਅਰਾਡੀਨੇਟਰ ਗੁਰਸੇਵਕ ਸਿੰਘ, ਵਾਈਸ ਕੋਆਰਡੀਨੇਟਰ ਰਵਦੀਪ ਸਿੰਘ, ਬਲਤੇਜ ਸਿੰਘ ਮਚਾਕੀ, ਐਸ.ਡੀ.ਐਮ ਪੁਨੀਤ ਸ਼ਰਮਾ, ਡੀ.ਐਸ.ਪੀ.ਤ੍ਰਿਲੋਚਨ ਸਿੰਘ, ਐਸ.ਐਮ.� ਡਾ.ਪੁਨੀਤ ਕਾਜਲ, ਡਾ.ਅਕਰਮ ਸਿੰਘ, ਨੱਥਾ ਸਿੰਘ ਬੀ.ਡੀ.ਪੀ.� ਆਦਿ ਹਾਜ਼ਰ ਸਨ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਲਾਕ, ਪਿੰਡ ਤੇ ਵਾਰਡ ਪੱਧਰ ਦੀਆਂ ਕਮੇਟੀਆਂ ਦੀ ਮੀਟਿੰਗ
ਅਜੀਤ ਡੈਸਕ
06-06-2026