ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਡਿਪਟੀ ਕਮਿਸ਼ਰ ਨੇ ਨੀਟ ਪ੍ਰੀਖਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ

Ad Position 21
No active advertisement
ਅਜੀਤ ਡੈਸਕ 06-06-2026

ਜ਼ਿਲ੍ਹਾ ਫ਼ਰੀਦਕੋਟ ਵਿਚ ਨੀਟ ਦੀ ਪ੍ਰੀਖਿਆ 21 ਹੋਵੇਗੀ- ਡੀ. ਸੀ.
ਫ਼ਰੀਦਕੋਟ, 5 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਵਿਚ 21 ਜੂਨ 2026 ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਨੀਟ ਪ੍ਰੀਖਿਆ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਬੰਧਾਂ ਵਿਚ ਸੈਂਟਰਾਂ ਵਿਖੇ ਤਜਰਬੇਕਾਰ ਸਟਾਫ਼, ਟਰੈਫਿਕ ਪਲਾਨ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ਵਿਚ ਹੋਵੇ, ਇਸ ਲਈ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਇਸ ਮੌਕੇ ਡੀ.ਈ.� ਅੰਜਨਾ ਕੌਸਲ, ਡਾ. ਸੁਨੀਲ ਕੁਮਾਰ ਪ੍ਰਿੰਸੀਪਲ, ਰਾਜ ਕੁਮਾਰ ਸੱਚਦੇਵਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਹੁਰਿਆਂ ਦੀਆਂ ਕਥਿਤ ਧਮਕੀਆਂ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਆਤਮ ਹੱਤਿਆ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਲਾਕ, ਪਿੰਡ ਤੇ ਵਾਰਡ ਪੱਧਰ ਦੀਆਂ ਕਮੇਟੀਆਂ ਦੀ ਮੀਟਿੰਗ
Ad Position 24
No active advertisement