ਜੈਤੋ, 6 ਜੂਨ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਪਾਰਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਤੇ ਸਾਬਕਾ ਵਿਧਾਇਕ ਮਾ: ਬਲਦੇਵ ਸਿੰਘ ਦੀ ਅਗਵਾਈ ਵਿਚ ਕਾਂਗਰਸੀ ਆਗੂ ਤੇ ਵਰਕਰਾਂ ਨੇ ਪਿੰਡ ਰਾਮੇਆਣਾ ਵਿਖੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਕਾਰਨ ਅੱਜ ਮਹਿੰਗਾਈ ਦਾ ਬੋਲਬਾਲਾ ਹੈ ਤੇ ਆਏ ਦਿਨ ਪੈਟਰੋਲ/ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ | ਜਿਸ ਕਰਕੇ ਆਮ ਤੇ ਗਰੀਬ ਵਰਗ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ | ਦਰਸ਼ਨ ਸਿੰਘ ਢਿੱਲਵਾਂ ਤੇ ਮਾਸਟਰ ਬਲਦੇਵ ਸਿੰਘ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ਼ਾਰੇ 'ਤੇ ਬੀਤੇ ਦਿਨੀਂ ਪਟਿਆਲਾ ਵਿਚ ਨੌਕਰੀਆਂ ਦੀ ਮੰਗ ਕਰ ਰਹੇ 2600 ਆਈ.ਟੀ.ਆਈ. ਯੋਗ ਉਮੀਦਵਾਰਾਂ 'ਤੇ ਵਹਿਸ਼ੀ ਤਰੀਕੇ ਨਾਲ ਤਾਕਤ ਦੀ ਵਰਤੋਂ ਬਹੁਤ ਹੀ ਮੰਦਭਾਗੀ ਹੈ | ਇਸ ਮੌਕੇ ਗਿਆਨ ਸਿੰਘ ਸੰਧੂ ਰਾਮੇਆਣਾ, ਯੂਥ ਆਗੂ ਚਮਕੌਰ ਸਿੰਘ ਰਾਮੇਆਣਾ, ਡਾ: ਇਕਬਾਲ ਸਿੰਘ, ਦਰਸ਼ਨ ਸਿੰਘ ਸਹੋਤਾ, ਗਗਨ ਸਿੰਘ ਧਾਲੀਵਾਲ ਰਾਮੇਆਣਾ, ਪ੍ਰਧਾਨ ਜਗਜੀਤ ਸਿੰਘ, ਮੋਹਣਾ ਸਿੰਘ ਗਿੱਲ, ਰਾਜਵਿੰਦਰ ਸਿੰਘ ਭੁੱਲਰ, ਯੋਧਵੀਰ ਸਿੰਘ ਸਰਪੰਚ, ਲਖਵਿੰਦਰ ਸਿੰਘ ਰੋੜੀਕਪੂਰਾ, ਸੱਤਾ ਭਾਊ ਕਾਸਮ ਭੱਟੀ ਅਤੇ ਦਰਸ਼ਨ ਸਿੰਘ ਸਰਾਂ ਆਦਿ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ |