ਜੈਤੋ, 6 ਜੂਨ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਬੇਰੁਜ਼ਗਾਰ ਲਾਇਨਮੈਨਾਂ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਗੋਲ ਚੌਂਕ ਜੈਤੋ ਵਿਖੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਝਾੜੂ ਨੂੰ ਤੀਲਾ ਕਰਕੇ ਆਪਣਾ ਰੋਸ ਪ੍ਰਗਟਾਇਆ | ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਲਾਇਨਮੈਨਾਂ 'ਤੇ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ ਬਹੁਤ ਹੀ ਨਿੰਦਣਯੋਗ ਅਤੇ ਲੋਕਤੰਤਰਿਕ ਹੱਕਾਂ ਦਾ ਘੋਰ ਉਲੰਘਣ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸਾਬਕਾ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਪਵਨ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਦੀਆਂ ਮੰਗਾਂ ਸੁਣਨੀਆਂ ਚਾਹੀਦੀਆਂ ਹਨ, ਨਾ ਕਿ ਉਨ੍ਹਾਂ 'ਤੇ ਜ਼ੁਲਮ ਢਾਹੁਣਾ ਚਾਹੀਦਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਆਪਣੇ ਵਾਅਦੇ ਪੂਰੇ ਕਰਨ ਵਿਚ ਅਸਫ਼ਲ ਰਹੀ ਹੈ | ਸਾਬਕਾ ਪ੍ਰਧਾਨ ਨਗਰ ਕੌਂਸਲ ਸੁਰਜੀਤ ਸਿੰਘ ਬਾਬਾ ਨੇ ਕਿਹਾ ਕਿ ਪੁਲਿਸ ਨੂੰ ਬੇਰੁਜ਼ਗਾਰ ਨੌਜਵਾਨਾਂ 'ਤੇ ਡੰਡੇ ਵਰਤਣ ਦੀ ਬਜਾਏ ਅਪਰਾਧਿਕ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਵਾਲੀਆਂ ਨੀਤੀਆਂ ਲੋਕਤੰਤਰ ਲਈ ਘਾਤਕ ਹਨ | ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੇਰੁਜ਼ਗਾਰ ਲਾਇਨਮੈਨਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਅਤੇ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਇਸ ਮੌਕੇ ਸਿਕੰਦਰ ਸਿੰਘ ਮੜਾਕ ਸਾਬਕਾ ਚੇਅਰਮੈਨ ਮਾਰਕਿਟ ਜੈਤੋ, ਸੀਨੀਅਰ ਆਗੂ ਮੇਹਰ ਸਿੰਘ ਬਰਾੜ ਕਰੀਰਵਾਲੀ, ਨੌਜਵਾਨ ਆਗੂ ਜਸਵਿੰਦਰ ਸਿੰਘ ਸੰਮ੍ਹੀ ਰੰਧਾਵਾ ਸਾਬਕਾ ਸਰਪੰਚ ਭਗਤੂਆਣਾ, ਭਗਵੰਤ ਸਿੰਘ ਬਰਾੜ ਸਾਬਕਾ ਸਰਪੰਚ ਚੈਨਾ, ਅਵਤਾਰ ਸਿੰਘ ਬਰਾੜ ਚੈਨਾ, ਪ੍ਰਭਜਿੰਦਰ ਸਿੰਘ ਕੂਕਾ ਬਲਾਕ ਪ੍ਰਧਾਨ ਬਾਜਾਖਾਨਾ, ਬਲਾਕ ਪ੍ਰਧਾਨ ਵਿਕਾਸ਼ ਕੁਮਾਰ ਘੰਟੀ ਡੋਡ, ਜਸਗੀਰ ਸਿੰਘ ਬਰਾੜ ਸਾਬਕਾ ਸਰਪੰਚ ਕੋਠੇ ਸੰਤਾ ਸਿੰਘ ਵਾਲਾ, ਜਗਦੀਸ਼ ਕੁਮਾਰ ਘਣੀਆ, ਨੌਜਵਾਨ ਆਗੂ ਸੁਖਪਾਲ ਸਿੰਘ ਪਾਲੀ ਬਰਾੜ ਕੋਠੇ ਕੇਹਰ ਸਿੰਘ ਵਾਲੇ, ਦਿਲਬਾਗ ਬਾਗੀ ਸ਼ਰਮਾ ਨਗਰ ਕੌਂਸਲਰ ਜੈਤੋ, ਸਾਬਕਾ ਕੌਂਸਲਰ ਗਰੀਬ ਦਾਸ, ਨੌਜਵਾਨ ਆਗੂ ਜਸਵਿੰਦਰ ਸਿੰਘ ਮੱਤਾ, ਰਾਜੂ ਸਿੰਘ ਸਰਪੰਚ ਮੱਤਾ, ਜੈਲਦਾਰ ਗੁਰਪ੍ਰੀਤ ਸਿੰਘ ਰਾਮੂਵਾਲਾ, ਜ਼ੈਲਦਾਰ ਸੁਖਪ੍ਰੀਤ ਸਿੰਘ ਸੁੱਖਾ ਬਰਾੜ ਰਾਮੂਵਾਲਾ, ਪਰਮਜੀਤ ਸਿੰਘ ਪੰਮਾ ਬਰਾੜ ਰਾਮੂਵਾਲਾ, ਮੋਦਾ ਸਰਪੰਚ ਕਰੀਰਵਾਲੀ, ਸੇਵਾ ਲੀਡਰ ਬਿਸ਼ਨੰਦੀ, ਲੱਕੀ ਡੋਡ, ਬੰਟੀ ਜਿੰਦਲ, ਦਿਨੇਸ਼ ਕੁਮਾਰ ਲਾਲਾ ਬਰਾੜ, ਸੁਨੀਲ ਗਰਗ, ਲਵਪ੍ਰੀਤ ਸ਼ਰਮਾ ਚੈਨਾ, ਨਿੰਦੀ ਸ਼ਰਮਾ, ਰਾਜਵਿੰਦਰ ਸਿੰਘ ਭੁੱਲਰ, ਕਾਲਾ ਬਿਸ਼ਨੰਦੀ, ਪ੍ਰਵੀਨ ਕੁਮਾਰ ਮਾਂਡੀਆ, ਲਵਪ੍ਰੀਤ ਸਿੰਘ ਬਿਸ਼ਨੰਦੀ, ਕਮਿੰਦਰ ਸਿੰਘ ਰਾਮੂਵਾਲਾ, ਹਰਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਕਾਂਗਰਸੀ ਵਰਕਰ ਹਾਜ਼ਰ ਸਨ |