ਜੈਤੋ, 6 ਜੂਨ (ਗੁਰਚਰਨ ਸਿੰਘ ਗਾਬੜੀਆ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਪਿਛਲੇ ਲਗਪਗ 17 ਸਾਲਾਂ ਤੋਂ ਕੰਟਰੈਕਟ ਆਧਾਰਿਤ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਦੇ ਤੀਜੇ ਦਿਨ ਬਲਾਕ ਜੈਤੋ ਦੇ ਬਲਾਕ ਪ੍ਰਧਾਨ ਹਰਬੰਸ ਸਿੰਘ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਹੁਣ ਠੇਕੇਦਾਰੀ ਸਿਸਟਮ ਬਿਲਕੁਲ ਬੰਦ ਕਰਕੇ ਪੰਚਾਇਤ ਵਿਭਾਗ ਵਿਚ ਨਰੇਗਾ ਮੁਲਾਜ਼ਮਾਂ ਨੂੰ ਪੱਕੀਆਂ ਆਸਾਮੀਆਂ 'ਤੇ ਮਰਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਰੇਗਾ ਬੰਦ ਕਰਕੇ ਵਿਕਸਤ ਭਾਰਤ ਜੀ ਰਾਮ ਜੀ ਬਿੱਲ ਪਾਸ ਕਰਨ ਵਿਰੁੱਧ ਪੰਜਾਬ ਸਰਕਾਰ ਵਲੋਂ ਬੁਲਾਏ ਵਿਸ਼ੇਸ ਇਜਲਾਸ ਦੌਰਾਨ ਮੁੱਖ ਮੰਤਰੀ ਨੇ ਨਰੇਗਾ ਮੁਲਾਜਮਾਂ ਨੂੰ ਪੱਕੇ ਕਰਨ ਦੀ ਥਾਂ ਨਰੇਗਾ ਮੁਲਾਜ਼ਮਾ ਦੇ ਵਿਰੁੱਧ ਹੀ ਬਿਆਨ ਦਿੱਤੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਈ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਪਾਲਿਸੀ ਵੀ ਨਰੇਗਾ ਮੁਲਾਜ਼ਮਾਂ ਦਾ ਕੁੱਝ ਸੰਵਾਰ ਨਹੀਂ ਸਕੀ | ਵਿਭਾਗ ਵਲੋਂ ਨਰੇਗਾ ਮੁਲਾਜ਼ਮਾਂ ਦਾ ਡਾਟਾ ਪੋਰਟਲ ਰਾਹੀਂ ਇਕੱਠਾ ਕਰਕੇ ਪ੍ਰਸੋਨਲ ਵਿਭਾਗ ਤੇ ਵਿੱਤ ਵਿਭਾਗ ਦੀਆਂ ਪ੍ਰਵਾਨਗੀਆਂ ਲੈਣ ਦੇ ਬਾਵਜੂਦ ਵੀ ਨਰੇਗਾ ਮੁਲਾਜ਼ਮਾਂ ਨੂੰ ਆਰਡਰ ਨਹੀਂ ਦਿੱਤੇ ਗਏ | ਦੂਜੇ ਪਾਸੇ ਪੰਚਾਇਤ ਸਕੱਤਰਾਂ ਅਤੇ ਵੀ.ਡੀ.ਓ.ਜ਼ ਦਾ ਕੇਂਡਰ ਇਕੱਠਾ ਕਰਕੇ ਨਵੀਂ ਅਸਾਮੀ ਪੰਚਾਇਤ ਵਿਕਾਸ ਸਕੱਤਰ ਨੂੰ ਪੰਜਾਬ ਸਰਕਾਰ ਨੇ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ | ਦੂਜੇ ਪਾਸੇ 17 ਸਾਲਾਂ ਤੋਂ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨਾ ਤਾਂ ਦੂਰ 6-6 ਮਹੀਨੇ ਦੀ ਤਨਖਾਹ ਵੀ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਦੇ ਮੰਤਰੀ ਨੂੰ ਕੋਈ ਪਤਾ ਨਹੀ ਕੀ ਵਿਭਾਗ ਅੰਦਰ ਚੱਲ ਕੀ ਰਿਹਾ ਹੈ | ਅੱਜ ਦੇ ਧਰਨੇ ਦੌਰਾਨ ਯੂਨੀਅਨ ਵਲੋਂ ਫ਼ੈਸਲਾ ਕੀਤਾ ਗਿਆ ਕਿ ਵਿੱਤ ਮੰਤਰੀ ਜਾਂ ਮੁੱਖ ਮੰਤਰੀ ਦਾ ਘਿਰਾਓ ਕਰਨਾ ਪਿਆ ਤਾਂ ਉਹ ਵੀ ਕਰਨਗੇ | ਜੇਕਰ ਲੋੜ ਪਈ ਤਾਂ ਪਿੰਡਾਂ ਵਿਚ ਕੰਮ ਕਰਦੇ 30 ਲੱਖ ਮਜ਼ਦੂਰਾਂ ਨੂੰ ਨਾਲ ਲੈ ਕੇ ਪਿੰਡਾਂ ਵਿਚ ਵੀ ਲੀਡਰਾਂ ਦੇ ਘਿਰਾਓ ਕੀਤੇ ਜਾਣਗੇ | ਧਰਨੇ ਦੌਰਾਨ ਬਲਾਕ ਦੇ ਪ੍ਰਧਾਨ ਹਰਬੰਸ ਸਿੰਘ ਗ੍ਰਾਮ ਰੁਜ਼ਗਾਰ ਸੇਵਕ, ਜਰਨੈਲ ਸਿੰਘ ਵਾਈਸ ਪ੍ਰਧਾਨ, ਜਸਪ੍ਰੀਤ ਸਿੰਘ ਮੀਤ ਪ੍ਰਧਾਨ, ਵਿਨੇ ਕੁਮਾਰ ਏ.ਪੀ.ਓ, ਕਰਨਦੀਪ ਸਿੰਘ ਅਕਾਉਟੈਂਟ, ਜਗਜੀਤ ਸਿੰਘ, ਹਰਮੀਤ ਸਿੰਘ, ਵਰਿੰਦਰ ਸਿੰਘ, ਅਮਰਦੀਪ ਸਿੰਘ ਤਕਨੀਕੀ ਸਹਾਇਕ, ਹੈਪੀ, ਰੇਖਾ ਕੁਮਾਰੀ, ਨਿਰਮਲ ਕÏਰ ਕੰਪਿਊਟਰ ਅਸਿਸਟੈਂਟ, ਮਨਪ੍ਰੀਤ ਸਿੰਘ, ਗੁਰਿੰਦਰ ਸਿੰਘ, ਜਸਪਾਲ ਸਿੰਘ, ਰਵਿੰਦਰ ਕੁਮਾਰ, ਬਲਕਰਨ ਸਿੰਘ, ਗੰਗਾ ਸਿੰਘ ਗ੍ਰਾਮ ਰੋਜਗਾਰ ਸੇਵਕ ਸਮੂਹ ਨਰੇਗਾ ਸਟਾਫ਼ ਹਾਜ਼ਰ ਸੀ¢