01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਖੇਤਾਂ 'ਚੋਂ ਮੋਟਰਾਂ ਚੋਰੀ ਮਾਮਲੇ 'ਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 07-06-2026
ਫ਼ਰੀਦਕੋਟ, 6 ਜੂਨ (ਸਰਬਜੀਤ ਸਿੰਘ)-ਫ਼ਰੀਦਕੋਟ ਦੇ ਪਿੰਡਾਂ ਵਿਚ ਪਿਛਲੇ ਕਈ ਰਾਤਾਂ ਤੋਂ ਕਈ 'ਚ ਕਈ ਖੇਤਾਂ ਵਿਚੋਂ ਮੋਟਰਾਂ ਚੋਰੀ ਹੋਣ ਦਾ ਮਾਮਲੇ ਸਾਹਮਣੇ ਆਏ ਸਨ ਪ੍ਰੰਤੂ ਪੁਲਿਸ ਪ੍ਰਸ਼ਾਸਨ ਇਨ੍ਹਾਂ ਚੋਰੀਆਂ ਦੀ ਪੈੜਾਂ ਨੱਪਣ ਤੋਂ ਅਸਫਲ ਨਜ਼ਰ ਆ ਰਿਹਾ ਹੈ | ਲੋਕਾਂ ਵਲੋਂ ਦੁਖੀ ਹੋ ਕੇ ਕਈ ਥਾਈ ਫ਼ਲੈਕਸ ਬੋਰਡ ਲਗਾ ਕੇ ਚੋਰਾਂ ਨੂੰ ਚੋਰੀ ਕਰਨ ਦੀ ਜਗ੍ਹਾ ਉਨ੍ਹਾਂ ਤੋਂ ਮਹੀਨਾ ਲੈਣ ਦੀ ਵੀ ਬੇਨਤੀ ਕੀਤੀ ਹੈ | ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਚੋਰੀਆਂ ਕਾਰਨ ਦੁਬਾਰਾ ਮੋਟਰਾਂ ਲਗਾਉਣ ਨਾਲ ਉਨ੍ਹਾਂ ਦਾ ਕਾਫੀ ਮਾਲੀ ਨੁਕਸਾਨ ਹੁੰਦਾ ਹੈ | ਪੁਲਿਸ ਦੀ ਅਸਫਲਤਾ ਤੋਂ ਬਾਅਦ ਲੋਕਾਂ ਵਲੋਂ ਆਪਣੇ ਤੌਰ 'ਤੇ ਹੀ ਮੋਟਰ ਚੋਰਾਂ ਦੀ ਸ਼ਨਾਖ਼ਤ ਲਈ ਭੱਜ ਦੌੜ ਕੀਤੀ ਜਾ ਰਹੀ ਹੈ | ਦੱਸਣਯੋਗ ਹੈ ਕਿ ਪਿੰਡ ਮੱਲੇਵਾਲਾ ਦੇ ਆਸੇ ਪਾਸੇ 21 -22 ਮਈ ਦੀ ਰਾਤ ਨੂੰ ਕੋਈ ਦਸ ਖੇਤਾਂ ਵਿਚੋਂ ਮੋਟਰਾਂ ਦੀ ਚੋਰੀ ਹੋਈਆਂ ਸਨ | ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਕਿਸਾਨਾਂ ਵਲੋਂ ਆਪਣੇ ਤੌਰ 'ਤੇ ਹੀ ਭਾਲ ਕਰ ਦੇ ਹੋਏ ਪਤਾ ਲਗਾਇਆ ਕਿ ਇਨ੍ਹਾਂ ਚੋਰੀਆਂ ਵਿਚ ਗੁਰਪ੍ਰੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਪਿੰਡ ਅਰਾਈਆਂਵਾਲਾ ਅਤੇ ਸਿਮਰਨਜੀਤ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਸੰਧਵਾਂ ਦਾ ਹੱਥ ਹੈ | ਉਨ੍ਹਾਂ ਕਿਹਾ ਕਿ ਮੁੱਦਈ ਮੁਕੱਦਮਾ ਦੀ ਸ਼ਿਕਾਇਤ ਦੇ ਆਧਾਰ 'ਤੇ ਇਨ੍ਹਾਂ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਮੁਕੱਦਮਾ ਨੰਬਰ 165 ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਲਦ ਹੀ ਇਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਚੋਰੀ ਕੀਤੀਆਂ ਗਈਆਂ ਮੋਟਰਾਂ ਬਰਾਮਦ ਕੀਤੀਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਮਲਕੀਤ ਕੌਰ ਬੁੱਟਰ ਸਾਬਕਾ ਸਰਪੰਚ ਚੌਂਤਰਾ ਨਮਿਤ ਅੰਤਿਮ ਅਰਦਾਸ 10 ਨੂੰ ਅਗਲੀ ਖ਼ਬਰ ਕੰਟਰੈਕਟ ਆਧਾਰਿਤ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ <br/>
Ad Position 24
No active advertisement