ਸ੍ਰੀ ਮੁਕਤਸਰ ਸਾਹਿਬ, 6 ਜੂਨ (ਰਣਜੀਤ ਸਿੰਘ ਢਿੱਲੋਂ)-ਹੱਕ ਮੰਗ ਰਹੇ ਬੇਰੁਜ਼ਗਾਰਾਂ ਤੇ ਮੁਲਾਜ਼ਮਾਂ ਦੀ ਆਵਾਜ਼ ਲਾਠੀ ਨਾਲ ਦਬਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਕੱਲ੍ਹ ਪਟਿਆਲਾ ਵਿਖੇ 2600 ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਦੇ ਸ਼ਾਂਤਮਈ ਧਰਨੇ ਨੂੰ ਪੁਲਿਸੀਆ ਜ਼ਬਰ ਤੇ ਲਾਠੀਆਂ ਦੇ ਜ਼ੋਰ ਨਾਲ ਦਬਾਉਣ ਦੀ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਕੋਝੀ ਤੇ ਸ਼ਰਮਨਾਕ ਕੋਸ਼ਿਸ਼ ਨੇ ਭਗਵੰਤ ਮਾਨ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਲਿਆ ਦਿੱਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮਨੋਹਰ ਲਾਲ ਸ਼ਰਮਾ, ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ ਪ੍ਰੈੱਸ ਸਕੱਤਰ ਪਰਮਜੀਤ ਸਿੰਘ, ਕੁਲਬੀਰ ਜੋਸ਼ੀ ਤੇ ਡਾ. ਅਮਨਦੀਪ ਸਿੰਘ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਮੌਜੂਦਾ ਸਰਕਾਰ ਦੇ ਨੁਮਾਇੰਦਿਆਂ ਵਲੋਂ ਲੋਕ ਸੱਥਾਂ ਵਿਚ ਪੰਜਾਬ ਦੇ ਨੌਜਵਾਨ ਤੇ ਮੁਲਾਜ਼ਮ ਵਰਗ ਨੂੰ ਜੋ ਸਬਜਬਾਗ ਦਿਖਾਏ ਸਨ, ਉਹ ਹੁਣ ਸੱਤਾ ਵਿਚ ਆਉਣ ਤੋਂ ਬਾਅਦ ਦੂਰ-ਦੂਰ ਤੱਕ ਪੂਰੇ ਹੁੰਦੇ ਨਹੀਂ ਦਿਸ ਰਹੇ | ਉਨ੍ਹਾਂ ਕਿਹਾ ਕਿ ਜਥੇਬੰਦੀ ਜਿੱਥੇ ਪਟਿਆਲਾ ਵਿਖੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਹੋਏ ਤਸ਼ੱਦਦ ਦੀ ਨਿਖੇਧੀ ਕਰਦੀ ਹੈ | ਇਸ ਮੌਕੇ ਅਧਿਆਪਕ ਆਗੂ ਵਿਕਰਮਜੀਤ ਸਿੰਘ ਸੰਧੂ, ਅਮਰੀਕ ਸਿੰਘ, ਬਲਕਰਨ ਸਿੰਘ, ਸਤੀਸ਼ ਕੌਸ਼ਿਕ, ਰਾਜੇਸ਼ ਵਰਮਾ, ਹਰਜੀਤ ਸਿੰਘ, ਸੁਖਵਿੰਦਰਜੀਤ ਸਿੰਘ ਮੈਣੀ, ਬਲਜਿੰਦਰ ਸਿੰਘ, ਲਵਪ੍ਰੀਤ ਸਿੰਘ, ਮੁਕੇਸ਼ ਕੁਮਾਰ, ਹਰਬਖਸ਼ ਬਹਾਦਰ ਸਿੰਘ, ਜਸਵਿੰਦਰ ਸਿੰਘ, ਮੰਗੂ ਸਿੰਘ, ਸਤੀਸ਼ ਕੁਮਾਰ, ਗੁਰਮੀਤ ਸਿੰਘ ਹੁੰਦਲ, ਗੁਰਰਾਜ ਸਿੰਘ, ਸੁਰੇਸ਼ ਕੁਮਾਰ ਸਮੇਤ ਵੱਡੀ ਗਿਣਤੀ 'ਚ ਅਧਿਆਪਕ ਹਾਜ਼ਰ ਸਨ |