02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 07-06-2026
ਸ੍ਰੀ ਮੁਕਤਸਰ ਸਾਹਿਬ, 6 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ.) ਵਲੋਂ ਦਿਵਿਆਂਗ ਆਖ਼ਰੀ ਉਮੀਦ ਵੈੱਲਫ਼ੇਅਰ ਸੁਸਾਇਟੀ (ਰਜਿ.) ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਕਰੀਬ 50 ਲੋਕਾਂ ਨੇ ਭਾਗ ਲੈ ਕੇ ਨਸ਼ਿਆਂ ਖ਼ਿਲਾਫ਼ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ | ਸਮਾਗਮ ਦੀ ਸ਼ੁਰੂਆਤ ਦਿਵਿਆਂਗ ਆਖ਼ਰੀ ਉਮੀਦ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸਲਵਿੰਦਰ ਸਿੰਘ ਵਲੋਂ ਹਾਜ਼ਰੀਨ ਨੂੰ ਜੀ ਆਇਆ ਆਖ ਕੇ ਕੀਤੀ ਗਈ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਇਕ ਵਿਅਕਤੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦੀ ਹੈ, ਜਿਸ ਦੇ ਖ਼ਾਤਮੇ ਲਈ ਸਾਂਝੇ ਯਤਨਾਂ ਦੀ ਲੋੜ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਜ਼ਾਹਰਾ ਮੀਨਲ ਖਾਨ (ਲੀਡਰਸ਼ਿਪ ਫਾਰ ਮੈਂਟਲ ਹੈਲਥ ਫੈਲੋ ਅਤੇ ਸਲਾਹਕਾਰ ਸਿਹਤ ਵਿਭਾਗ) ਨੇ ਸ਼ਿਰਕਤ ਕੀਤੀ | ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣਾ ਸਿਰਫ਼ ਕਾਨੂੰਨੀ ਨਹੀਂ, ਸਗੋਂ ਮਾਨਸਿਕ ਅਤੇ ਸਰੀਰਕ ਸਿਹਤ ਲਈ ਵੀ ਬਹੁਤ ਜ਼ਰੂਰੀ ਹੈ | ਇਸ ਮੌਕੇ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਕਿਹਾ ਕਿ ਨਸ਼ਾ ਅੱਜ ਸਾਡੇ ਸਮਾਜ ਅਤੇ ਨੌਜਵਾਨ ਪੀੜ੍ਹੀ ਲਈ ਸਭ ਤੋਂ ਵੱਡੀਆਂ ਚੁਣੌਤੀਆਂ ਵਿਚੋਂ ਇਕ ਹੈ | ਇਸ ਦੇ ਖ਼ਾਤਮੇ ਲਈ ਕੇਵਲ ਸਰਕਾਰ ਹੀ ਨਹੀਂ, ਸਗੋਂ ਹਰ ਸਮਾਜਿਕ, ਧਾਰਮਿਕ ਤੇ ਸਿੱਖਿਆ ਸੰਸਥਾ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ | ਇਸ ਮੌਕੇ ਵਲੰਟੀਅਰ ਵਜੋਂ ਸੁਖਮਨ ਸਿੰਘ, ਨਿਰਭੈ ਸਿੰਘ, ਰਾਜਵਿੰਦਰ ਕੌਰ ਸੋਥਾ ਅਤੇ ਭਵਕੀਰਤ ਸਿੰਘ ਸੰਧੂ ਨੇ ਸਰਗਰਮ ਭੂਮਿਕਾ ਨਿਭਾਈ | ਇਸ ਮੌਕੇ ਵਿਸ਼ੇਸ਼ ਮਹਿਮਾਨ ਅਤੇ ਸਹਿਯੋਗੀ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸਲਵਿੰਦਰ ਸਿੰਘ ਜਟਾਣਾ, ਵਾਈਸ ਪ੍ਰਧਾਨ ਸੁਖਵਿੰਦਰ ਸਿੰਘ, ਖ਼ਜ਼ਾਨਚੀ ਪਰਵਿੰਦਰ ਸਿੰਘ, ਜਸਕਰਨ ਸਿੰਘ ਬਿੱਟੂ ਅਤੇ ਭਵਕੀਰਤ ਸਿੰਘ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਰਾਜਾ ਬੁੱਟਰ ਦੇ ਪਿਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਜੀ.ਟੀ.ਯੂ. ਵਲੋਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਲਾਠੀਚਾਰਜ ਕਰਨ ਦੀ ਨਿਖੇਧੀ <br/>
Ad Position 24
No active advertisement