02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਰੁਜ਼ਗਾਰ ਮੰਗਦੇ ਨੌਜਵਾਨਾਂ 'ਤੇ ਪੁਲਿਸ ਲਾਠੀਚਾਰਜ ਦੇ ਵਿਰੋਧ 'ਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ <br/>

Ad Position 21
No active advertisement
ਕੋਟਕਪੂਰਾ ਵਿਖੇ ਪਾਵਰਕਾਮ ਜਥੇਬੰਦੀਆਂ ਦੇ ਕਾਰਕੁੰਨ ਪੰਜਾਬ ਸਰਕਾਰ ਵਿਰੁੱਧ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ | ਅਜੀਤ ਤਸਵੀਰ <br/> 07-06-2026
ਕੋਟਕਪੂਰਾ, 6 ਜੂਨ (ਮੋਹਰ ਸਿੰਘ ਗਿੱਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਡਵੀਜ਼ਨ ਦਫ਼ਤਰ ਕੋਟਕਪੂਰਾ ਵਲੋਂ ਪਟਿਆਲਾ ਮੁੱਖ ਦਫ਼ਤਰ ਅੱਗੇ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਲਾਈਨਮੈਨਾਂ ਉਪਰ ਪੁਲਿਸ ਵਲੋਂ ਕੀਤੇ ਗਏ ਅਣਮਨੁੱਖੀ ਲਾਠੀਚਾਰਜ ਦੇ ਵਿਰੋਧ 'ਚ ਜਥੇਬੰਦੀ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦਕ ਕਾਰਕੁਨਾ ਨੇ ਕਿਹਾ ਕਿ ਬਿਜਲੀ ਬੋਰਡ ਅੰਦਰ 72,000 ਹਜ਼ਾਰ ਆਸਾਮੀਆਂ ਮਨਜ਼ੂਰ ਹਨ, ਪ੍ਰੰਤੂ ਮੌਜੂਦਾ ਸਮੇਂ ਵਿਚ ਬਿਜਲੀ ਵਿਭਾਗ ਅੰਦਰ ਲਗਪਗ 28,000 ਹਜ਼ਾਰ ਕਰਮਚਾਰੀ ਹੀ ਕੰਮ ਕਰ ਰਹੇ ਹਨ | ਐਨੇ ਘੱਟ ਮੁਲਾਜ਼ਮ ਦਿਨ ਰਾਤ ਬਹੁਤ ਔਖੇ ਹਾਲਾਤਾਂ ਵਿਚ ਡਿਊਟੀ ਕਰ ਰਹੇ ਹਨ | ਵਰਕਲੋਡ ਜ਼ਿਆਦਾ ਹੋਣ ਕਾਰਨ ਬਹੁਤ ਸਾਰੇ ਕਰਮਚਾਰੀ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਦਾ ਭਵਿੱਖ ਹਨੇ੍ਹਰੇ ਵੱਲ ਧੱਕਿਆ ਜਾ ਰਿਹਾ ਹੈ | ਬੁਲਾਰਿਆਂ ਨੇ ਮੰਗ ਕੀਤੀ ਕਿ ਹਜ਼ਾਰਾਂ ਖਾਲ਼ੀ ਆਸਾਮੀਆਂ ਨੂੰ ਰੈਗੂਲਰ ਭਰਤੀ ਰਾਹੀਂ ਪੂਰਾ ਕੀਤਾ ਜਾਵੇ | ਬਿਜਲੀ ਨਿਗਮ ਅੰਦਰ ਨਵੀਂ ਭਰਤੀ ਵਿਚ ਪੰਜਾਬ ਦੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਜਿਵੇਂ ਟੈਕਨੀਕਲ ਸਰਵਿਸਿਜ਼ ਯੂਨੀਅਨ ਡਵੀਜਨ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਖ਼ਾਲਸਾ, ਜੇ.ਈ ਕੌਂਸਲ ਵਲੋ ਹਰਿੰਦਰ ਸਿੰਘ, ਸੀ.ਐਚ.ਬੀ ਯੂਨੀਅਨ ਵਲੋ ਡਵੀਜ਼ਨ ਪ੍ਰਧਾਨ ਹਰਚੰਦ ਸਿੰਘ, ਪੈਨਸ਼ਨਰ ਯੂਨੀਅਨ ਵਲੋਂ ਸਰਕਲ ਮੀਤ ਪ੍ਰਧਾਨ ਅਮਰਜੀਤ ਸਿੰਘ ਦੁੱਗਲ, ਟੈਕਨੀਕਲ ਸਰਵਿਸ ਯੂਨੀਅਨ ਭੰਗਲ ਦੇ ਡਵੀਜਨ ਆਗੂ ਬਿੱਕਰ ਸਿੰਘ, ਪੀ.ਐਸ.ਪੀ.ਸੀ.ਐਲ ਕੰਟਰੈਕਟ ਵਰਕ ਯੂਨੀਅਨ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਆਦਿ ਨੇ ਆਪਣੇ ਵਿਚਾਰ ਸਾਂਝੇ ਕੀਤੇ | ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਤਸ਼ੱਦਦ ਕਰਨ ਵਾਲੇ ਡੀ.ਐਸ.ਪੀ ਸੰਜੀਵ ਸਿੰਗਲਾ ਉਪਰ ਬਣਦੀ ਕਾਰਵਾਈ ਕਰਦੇ ਹੋਏ ਤੁਰੰਤ ਸਸਪੈਂਡ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਮਾਲ ਵਿਭਾਗ ਦੇ ਸੇਵਾ ਮੁਕਤ ਕਰਮਚਾਰੀਆਂ ਵਲੋਂ ਲਾਈਨਮੈਨਾਂ 'ਤੇ ਹੋਏ ਲਾਠੀਚਾਰਜ ਦੀ ਨਿਖੇਧੀ ਅਗਲੀ ਖ਼ਬਰ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਨੇ ਕੋਟਕਪੂਰਾ 'ਚ ਵਪਾਰੀਆਂ ਨਾਲ ਪਲੇਠੀ ਮਿਲਣੀ ਕੀਤੀ <br/>
Ad Position 24
No active advertisement