ਕੋਟਕਪੂਰਾ, 6 ਜੂਨ (ਮੇਘਰਾਜ)-ਫ਼ਰੀਦਕੋਟ ਦੇ ਸੇਵਾ ਮੁਕਤ ਤਹਿਸੀਲਦਾਰ, ਕਾਨੂੰਗੋ ਤੇ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਰਾਜਿੰਦਰ ਸਿੰਘ ਸਰਾਂ, ਜਗਦੀਸ਼ ਕੁਮਾਰ, ਰਣਜੀਤ ਸਿੰਘ, ਰਾਜਾ ਰਵਿੰਦਰ ਸਿੰਘ, ਹਰਕੀਰਤ ਸਿੰਘ, ਗੁਰਮੀਤ ਸਿੰਘ ਸਿੱਧੂ, ਬਿੱਕਰ ਸਿੰਘ, ਭਗਵਾਨ ਸਿੰਘ ਵਲੋਂ ਪਟਿਆਲਾ ਵਿਖੇ ਐਪਰੇਂਟਸ਼ਿਪ ਪ੍ਰਾਪਤ ਲਾਈਨਮੈਨ 'ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਬਣਾਉਣ 'ਚ ਬੇਰੁਜ਼ਗਾਰ ਨੌਜਵਾਨਾਂ, ਮੁਲਾਜ਼ਮ, ਪੈਨਸ਼ਨਰਜ਼ ਦਾ ਬਹੁਤ ਵੱਡਮੁੱਲਾ ਯੋਗਦਾਨ ਰਿਹਾ ਹੈ ਪ੍ਰੰਤੂ ਸਰਕਾਰ ਬਣਦਿਆ ਹੀ ਮੁੱਖ ਮੰਤਰੀ, ਮੰਤਰੀ ਅਤੇ ਦਿੱਲੀ ਦੇ ਆਗੂ ਆਪਣੇ ਕੀਤੇ ਹੋਏ ਵਾਅਦੇ ਭੁੱਲ ਗਏ ਹਨ¢ ਰਵਾਇਤੀ ਪਾਰਟੀਆਂ ਤੋਂ ਅੱਕੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਬਹੁਤ ਵੱਡੀ ਲੀਡ ਨਾਲ ਜਿਤਾਇਆ ਸੀ¢ ਮੁਲਾਜ਼ਮ ਅਤੇ ਪੈਨਸ਼ਨਰਜ਼ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਤਨਖਾਹਾਂ ਘਟਾਉਣ ਵੱਲ ਵਧ ਰਹੀ ਹੈ¢ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਨੂੰ ਡੀ.ਏ ਦੇਣ ਦੀ ਬਜਾਏ ਡੀ.ਏ 'ਤੇ ਕੱਟ ਲਾ ਕਿ ਉਸ ਪੈਸੇ ਨੂੰ ਵੋਟਾਂ ਖਾਤਰ ਹੋਰ ਪਾਸੇ ਵਰਤਣ ਲਈ ਚਾਰਾਜੋਈ ਕਰ ਰਹੀ ਹੈ¢ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਡੀ. ਏ ਅਤੇ ਬਕਾਏ ਸਬੰਧੀ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਫੈਸਲੇ ਨੂੰ ਇੰਨ ਬਿੰਨ ਤੁਰੰਤ ਲਾਗੂ ਕੀਤਾ ਜਾਵੇ¢ ਜਥੇਬੰਦੀ ਵਲੋਂ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀ ਹੜਤਾਲ ਦੀ ਪੁਰਜ਼ੋਰ ਹਮਾਇਤ ਕੀਤੀ ਹੈ |