02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸੰਤ ਮੋਹਨ ਦਾਸ ਯਾਦਗਾਰੀ ਸੰਸਥਾਵਾਂ ਦੇ ਸਮਰ ਕੈਂਪ 'ਚ ਵਿਦਿਆਰਥੀਆਂ ਦਾ ਭਾਰੀ ਉਤਸ਼ਾਹ

Ad Position 21
No active advertisement
ਅਜੀਤ ਡੈਸਕ 07-06-2026
ਫ਼ਰੀਦਕੋਟ, 6 ਜੂਨ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਕੋਟ ਸੁਖੀਆ ਵਿਖੇ ਡਿਪਟੀ ਡਾਇਰੈਕਟਰ ਸੰਦੀਪ ਕੁਮਾਰ ਥਾਪਰ ਅਤੇ ਪਿ੍ੰਸੀਪਲ ਐਚ.ਐਸ. ਸਾਹਨੀ ਦੀ ਅਗਵਾਈ ਹੇਠ ਚੱਲ ਰਹੇ ਗਿਆਰਾਂ ਰੋਜ਼ਾ ਸਮਰ ਕੈਂਪ ਵਿਚ ਵਿਦਿਆਰਥੀ ਵੱਡੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ | ਕੈਂਪ ਦੌਰਾਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਵਿਦਿਅਕ, ਸੱਭਿਆਚਾਰਕ, ਖੇਡ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਹਰ ਰੋਜ਼ ਕੈਂਪ ਦੀ ਸ਼ੁਰੂਆਤ ਯੋਗਾ ਸੈਸ਼ਨ ਨਾਲ ਕੀਤੀ ਜਾਂਦੀ ਹੈ, ਜਿਸ ਰਾਹੀਂ ਵਿਦਿਆਰਥੀਆਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਵਿਦਿਆਰਥੀਆਂ ਨੂੰ ਸਿਲੇਬਸ ਤੋਂ ਇਲਾਵਾ ਉਸਾਰੂ ਅਤੇ ਸਾਹਿਤਕ ਪੁਸਤਕਾਂ ਪੜ੍ਹਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ | ਕੈਂਪ ਦੌਰਾਨ ਭੰਗੜਾ, ਗਿੱਧਾ, ਆਰਟ ਐਂਡ ਕਰਾਫਟ, ਸਿਲਾਈ-ਕਢਾਈ, ਰਸੋਈ ਕਲਾ, ਮਾਰਸ਼ਲ ਆਰਟਸ ਅਤੇ ਯੋਗਾ ਦੀਆਂ ਵਿਸ਼ੇਸ਼ ਕਲਾਸਾਂ ਵਿਦਿਆਰਥੀਆਂ ਲਈ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ | ਇਸ ਦੇ ਨਾਲ ਹੀ ਭਾਸ਼ਣ ਕਲਾ, ਕਵਿਤਾ ਉਚਾਰਨ, ਸੁੰਦਰ ਲਿਖਾਈ ਅਤੇ ਚਾਰਟ ਮੇਕਿੰਗ ਵਰਗੇ ਮੁਕਾਬਲਿਆਂ ਵਿਚ ਵੀ ਵਿਦਿਆਰਥੀ ਵਧ-ਚੜ੍ਹ ਕੇ ਭਾਗ ਲੈ ਰਹੇ ਹਨ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਇਸੇ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸੰਤ ਮੋਹਨ ਦਾਸ ਯਾਦਗਾਰੀ ਸੰਸਥਾਵਾਂ ਵਲੋਂ ਦਸਤਾਰ ਸਜਾਉਣ ਮੁਕਾਬਲੇ ਵੀ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ | ਸੀਨੀਅਰ ਵਰਗ ਵਿਚ ਅਵਤਾਰ ਸਿੰਘ ਨੇ ਪਹਿਲਾ, ਮਾਨਵ ਸਿੰਘ ਬਰਾੜ ਨੇ ਦੂਜਾ ਅਤੇ ਸ਼ੇਰਬਾਜ਼ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਜੂਨੀਅਰ ਵਰਗ ਵਿਚ ਜਸਕਰਨਜੀਤ ਸਿੰਘ ਨੇ ਪਹਿਲਾ, ਅਭਿਜੋਤ ਸਿੰਘ ਨੇ ਦੂਜਾ, ਜਦਕਿ ਨਰਿੰਦਰ ਸਿੰਘ ਅਤੇ ਗੁਰਕੀਰਤ ਸਿੰਘ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿਛਲੇ ਦਿਨੀਂ ਕਰਵਾਏ ਗਏ ਪੰਜਾਬੀ ਪਹਿਰਾਵੇ ਦੇ ਮੁਕਾਬਲਿਆਂ ਵਿਚ ਜੇਤੂ ਰਹੀਆਂ ਸਿਮਰਨਜੀਤ ਕੌਰ ਅਤੇ ਹਰਭਾਨ ਕੌਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸੰਸਥਾ ਪ੍ਰਬੰਧਕਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਸੰਸਥਾ ਦੀ ਪ੍ਰਬੰਧਕੀ ਕਮੇਟੀ ਮੈਂਬਰ ਮੇਘਾ ਥਾਪਰ ਨੇ ਦੱਸਿਆ ਕਿ ਸਪੋਰਟਸ ਕੋਚ ਰਾਜ ਕੁਮਾਰ ਕੋਚਰ, ਰਵੀ ਸਿੰਘ ਸੋਨੀ, ਜਸਪਾਲ ਸਿੰਘ ਅਤੇ ਹਰਜਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਨੂੰ ਰਚਨਾਤਮਕ, ਗਿਆਨਵਰਧਕ ਅਤੇ ਲਾਭਦਾਇਕ ਬਣਾਉਣਾ ਹੈ |
ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੰਸਥਾ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਨਿਯਮਿਤ ਤੌਰ 'ਤੇ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਪਿ੍ੰਸੀਪਲ ਐਚ.ਐਸ. ਸਾਹਨੀ, ਪਿ੍ੰਸੀਪਲ ਰੇਣੂਕਾ ਜੈਨ, ਕੈਂਪਸ ਕੋਆਰਡੀਨੇਟਰ ਮਨਜੀਤ ਕੌਰ, ਅਮਨਪ੍ਰੀਤ ਕੌਰ, ਖੁਸ਼ਵਿੰਦਰ ਸਿੰਘ, ਅਨੂ ਬਾਲੀ, ਦਰਸ਼ਨਾ ਕੌਰ, ਰਜਨੀ ਸ਼ਰਮਾ, ਮੋਹਣ ਸਿੰਘ ਅਤੇ ਸੰਸਥਾ ਦੇ ਸਮੂਹ ਅਧਿਆਪਕ ਵਿਦਿਆਰਥੀਆਂ ਦੀ ਰਹਿਨੁਮਾਈ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਬਲਾਕ ਸਾਦਿਕ ਦੀ ਕਮੇਟੀ ਭੰਗ ਕਰਕੇ ਨਵੀਂ ਕਮੇਟੀ ਬਣਾਈ ਅਗਲੀ ਖ਼ਬਰ ਨੰਬਰਦਾਰ ਯੂਨੀਅਨ ਤਹਿਸੀਲ ਸਾਦਿਕ ਦੀ ਮਹੀਨਾਵਾਰ ਮੀਟਿੰਗ <br/>
Ad Position 24
No active advertisement