ਕੋਟਕਪੂਰਾ, 6 ਜੂਨ (ਮੋਹਰ ਗਿੱਲ, ਮੇਘਰਾਜ)-ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਦੇ ਐਨ.ਐਸ.ਐਸ ਯੂਨਿਟ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ | ਪਿ੍ੰਸੀਪਲ, ਐਨ.ਐਸ.ਐਸ ਅਤੇ ਈਕੋ ਕਲੱਬ ਯੂਨਿਟ ਦੇ ਵਲੰਟੀਅਰਾਂ ਨੇ ਵੱਖ-ਵੱਖ ਤਰ੍ਹਾਂ ਦੇ ਕਰੀਬ 100 ਪੌਦੇ ਸਕੂਲ ਦੇ ਆਲੇ-ਦੁਆਲੇ ਅਤੇ ਗਰਾਊਾਡ ਵਿਚ ਬੂਟੇ ਲਗਾ ਕੇ ਵਾਤਾਵਰਨ ਪ੍ਰਤੀ ਆਪਣਾ ਬਣਦਾ ਫ਼ਰਜ਼ ਨਿਭਾਇਆ | ਬੱਚਿਆਂ ਨੂੰ ਇਨਾਂ ਪੌਦਿਆਂ ਦੀ ਸੰਭਾਲ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ | ਸਕੂਲ ਦੇ ਸਟਾਫ਼ ਨੇ ਪੰਛੀਆਂ ਨੂੰ ਦਾਣਾ-ਪਾਣੀ ਪਾਉਣ ਲਈ ਮਿੱਟੀ ਦੇ ਬਰਤਨ ਲਿਆਂਦੇ | ਖੁੱਲ੍ਹੀਆਂ ਥਾਵਾਂ 'ਤੇ ਪੰਛੀਆਂ, ਜਾਨਵਰਾਂ ਆਦਿ ਲਈ ਸਖ਼ਤ ਗਰਮੀ ਵਿਚ ਪਾਣੀ ਦਾ ਪ੍ਰਬੰਧ ਕੀਤਾ ਗਿਆ | ਘਰਾਂ ਵਿਚ ਛੁੱਟੀਆਂ ਮਨਾ ਰਹੇ ਵਿਦਿਆਰਥੀਆਂ ਨੇ ਵੀ ਵੱਖ-ਵੱਖ ਤਰੀਕਿਆਂ ਨਾਲ ਇਹ ਦਿਨ ਮਨਾ ਕੇ ਤਸਵੀਰਾਂ ਸਾਂਝੀਆਂ ਕੀਤੀਆਂ | ਪਿ੍ੰਸੀਪਲ ਡਾ. ਰਾਜਵੀਰ ਸਿੰਘ ਕੰਗ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਮਨੁੱਖੀ ਜੀਵਨ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੇ ਵਾਤਾਵਰਨ ਬਚਾਉਣ ਸਬੰਧੀ ਪ੍ਰਭਾਵਸ਼ਾਲੀ ਸੰਦੇਸ਼ ਪੇਸ਼ ਕੀਤੇ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦਾ ਸੰਕਲਪ ਲਿਆ | ਪਿੰ੍ਰਸੀਪਲ ਨੇ ਬਿਪਨਪ੍ਰੀਤ ਕੌਰ ਅਤੇ ਤੇਜਵੀਰ ਸਿੰਘ ਨੂੰ ਇਸ ਉਪਰਾਲੇ ਲਈ ਹੱਲਾਸ਼ੇਰੀ ਦਿੱਤੀ | ਇਸ ਮੌਕੇ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |