02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਆਦੇਸ਼ ਕੈਂਪਸ ਵਲੋਂ ਵਾਤਾਵਰਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ <br/>

Ad Position 21
No active advertisement
ਅਜੀਤ ਡੈਸਕ 07-06-2026
ਸਾਦਿਕ, 6 ਜੂਨ (ਗੁਰਭੇਜ ਸਿੰਘ ਚੌਹਾਨ)-ਸਾਡੀ ਧਰਤੀ ਸਾਡਾ ਭਵਿੱਖ ਨੂੰ ਮੁੱਦੇ ਨਜ਼ਰ ਰੱਖਦੇ ਹੋਏ ਆਦੇਸ਼ ਇੰਸਟੀਟਿਊਟ ਆਫ਼ ਹਾਇਰ ਸਟੱਡੀਜ਼ ਵਲੋਂ ਮਚਾਕੀ ਕਲਾਂ ਵਿਖੇ ਵਾਤਾਵਰਨ ਸਬੰਧੀ ਜਾਗਰੂਕ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਪਿੰਡ ਦੇ ਨੌਜਵਾਨ ਅਤੇ ਲੋਕਾਂ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ | ਇਸ ਮੌਕੇ ਸਰੋਤ ਡਾ. ਰਾਏ ਸਿੰਘ ਵਲੋਂ ਖਾਸ ਸੰਦੇਸ਼ ਦਿੱਤਾ ਗਿਆ ਕਿ ਇਸ ਟਾਈਮ ਮਨੁੱਖਤਾ ਦੀਆਂ ਗਲਤੀਆਂ ਕਰਕੇ ਸਾਡਾ ਵਾਤਾਵਰਨ ਅਤੇ ਧਰਤੀ ਖਤਰੇ ਵਿਚ ਹੈ | ਇਸ ਲਈ ਵਾਤਾਵਰਨ ਨੂੰ ਸਾਫ਼ ਰੱਖਣ ਅਤੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਸਾਨੂੰ ਰੁੱਖ ਲਗਾਉਣੇ ਬਹੁਤ ਜ਼ਰੂਰੀ ਹਨ | ਅਸੀਂ ਜੇਕਰ ਸਾਰੇ ਮਿਲ ਕੇ ਵੱਧ ਤੋਂ ਵੱਧ ਰੁੱਖ ਲਗਾਉਂਦੇ ਹਾਂ ਤਾਂ ਅਸੀਂ ਜਨਜੀਵਨ, ਹਵਾ, ਪਾਣੀ ਅਤੇ ਵਾਤਾਵਰਨ ਨੂੰ ਬਚਾ ਸਕਦੇ ਹਾਂ | ਇਸ ਮੌਕੇ ਸੀ.ਐਮ.ਡੀ.ਜਨਜੀਤਪਾਲ ਸਿੰਘ ਸੇਖੋਂ, ਐਮ.ਡੀ.ਜਰਮਨਜੀਤ ਸਿੰਘ ਸੰਧੂ, ਡਾਇਰੈਕਟਰ ਐਸ.ਪੀ.ਮੋਂਗਾ, ਪਿ੍ੰਸੀਪਲ ਡਾ: ਅਮਰਦੀਪ ਸਿੰਘ ਵਿਰਕ, ਸੁਪਰਡੈਂਟ ਯਾਦਵਿੰਦਰ ਸਿੰਘ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਟੀ.ਐਫ. ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਤਸ਼ਦੱਦ ਦੀ ਨਿਖੇਧੀ ਅਗਲੀ ਖ਼ਬਰ ਅਚੀਵਰ ਪੁਆਇੰਟ ਦੀ ਵਿਦਿਆਰਥਣ ਨੇ ਆਈਲੈਟਸ 'ਚ 9.0 ਬੈਂਡ ਹਾਸਿਲ ਕੀਤੇ <br/>
Ad Position 24
No active advertisement