02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 07-06-2026
ਜੈਤੋ, 6 ਜੂਨ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੇ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਜੈਤੋ ਵਿਖੇ ਹੋਈ | ਜਿਸ ਦੀ ਸ਼ੁਰੂਆਤ ਜਨਰਲ ਸਕੱਤਰ ਗੁਰਮੀਤ ਸਿੰਘ ਬਰਾੜ ਨੇ ਸਟੇਜ ਦੀ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਮਹੀਨੇ (ਮਈ) ਦੀਆਂ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ | ਜਦ ਕਿ ਮਿਤੀ 17 ਮਈ 2026 ਨੂੰ ਸਾਂਝਾ ਫਰੰਟ ਵਲੋਂ ਜਲੰਧਰ ਵਿਖੇ ਕਾਨਫਰੰਸ ਕੀਤੀ ਗਈ, ਜਿਸ ਵਿਚ ਬਲਾਕ ਜੈਤੋ ਦੇ 6 ਮੈਂਬਰ ਸ਼ਾਮਿਲ ਹੋਏ | ਉਪਰੰਤ ਸਮੂਹ ਪੈਨਸ਼ਨਰਾਂ ਵਲੋਂ ਪ੍ਰੀਤਮ ਕੌਰ ਮਾਤਾ ਖੜਕ ਸਿੰਘ ਗੋਂਦਾਰਾ, ਜਗਜੀਤ ਸਿੰਘ ਪਿਤਾ ਕਰਮਵੀਰ ਸਿੰਘ ਫ਼ਾਰਮੇਸੀ ਅਫ਼ਸਰ, ਬਲਵਿੰਦਰ ਸਿੰਘ ਰੋਡਵੇਜ ਵਿਭਾਗ ਜੈਤੋ ਅਤੇ ਹਰਜਿੰਦਰ ਕੌਰ ਪਤਨੀ ਫ਼ੈਜ ਸਿੰਘ ਕਾਸਮ ਭੱਟੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਦਿੱਤੀ ਗਈ | ਸਮੂਹ ਪੈਨਸ਼ਨਰਾਂ ਵਲੋਂ ਸੁਰਜੀਤ ਸਿੰਘ ਅਤੇ ਮੇਜਰ ਸਿੰਘ ਜੈਤੋ ਦਾ ਜਨਮ ਦਿਨ ਮਨਾ ਕੇ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ, ਪਿ੍ੰਸੀਪਲ ਬਿਸ਼ੰਬਰ ਦਾਸ ਸਿੱਖਿਆ ਵਿਭਾਗ ਅਤੇ ਜਸਵਿੰਦਰ ਕੌਰ ਸਿਹਤ ਵਿਭਾਗ ਨੂੰ ਨਵੇਂ ਮੈਂਬਰ ਵਜੋਂ ਸ਼ਾਮਿਲ ਕੀਤਾ | ਜਿਹੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕੋਰਟ ਕੇਸ ਚੱਲ ਰਿਹਾ ਹੈ ਉਸ ਵਿਚ ਪੰਜਾਬ ਸਰਕਾਰ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਚ ਸੀਲ ਬੰਦ ਲਿਫ਼ਾਫ਼ਾ ਦਿੱਤਾ, ਜੋ ਲਿਫਾਫ਼ੇ ਵਿਚ ਨਿਕਲ ਕੇ ਸਾਹਮਣੇ ਆਇਆ, ਉਸ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਕੋਝਾ ਮਜਾਕ ਕੀਤਾ ਗਿਆ | ਮਾਣਯੋਗ ਹਾਈਕੋਰਟ ਚੰਡੀਗੜ੍ਹ ਵਲੋਂ ਪੇਅ ਫਿਕਸੇਸ਼ਨ ਦਾ ਬਕਾਇਆ ਅਤੇ ਡੀ.ਏ. ਸਬੰਧੀ ਫੈਸਲਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿਚ ਦਿੱਤਾ ਗਿਆ ਹੈ ਪਰ ਪੰਜਾਬ ਸਰਕਾਰ ਉਹ ਦੇਣ ਤੋਂ ਭੱਜ ਰਹੀ ਹੈ, ਜਿਸ ਕਰਕੇ ਸਮੂਹ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਅਤੇ ਡੀ.ਏ. ਜਲਦ ਦੇਵੇ | ਮਾਸਟਰ ਸੁਰਿੰਦਰ ਪਾਲ ਲੂੰਬਾ ਵਲੋਂ ਜਨਰਲ ਸਕੱਤਰ ਗੁਰਮੀਤ ਸਿੰਘ ਬਰਾੜ ਨੂੰ ਸ਼ਲਾਘਾਯੋਗ ਕੰਮ ਕਰਨ ਤੇ ਸਨਮਾਨਿਤ ਕੀਤਾ ਗਿਆ ਅਤੇ ਪ੍ਰਧਾਨ ਗੁਰਦੀਪ ਸਿੰਘ ਵਲੋਂ ਆਪਣੇ ਸਪੁੱਤਰ ਨਰਿੰਦਰ ਪਾਲ ਸਿੰਘ ਰਾਮੇਆਣਾ ਦੇ ਐਮ.ਸੀ. ਬਨਣ 'ਤੇ ਚਾਹ ਪਾਰਟੀ ਦਿੱਤੀ ਗਈ | ਇਸ ਮੀਟਿੰਗ ਵਿਚ ਬਾਬਾ ਵੀਰ ਸਿੰਘ, ਕੁਲਬੀਰ ਸਿੰਘ ਸੰਧੂ, ਮੇਲਾ ਰਾਮ ਗੋਇਲ, ਸੂਬਾ ਸਿੰਘ ਰਾਮੇਆਣਾ, ਸੁਰਿੰਦਰ ਪਾਲ ਝੱਖੜਵਾਲਾ, ਜਗਦੀਸ਼ ਰਾਏ ਅਰੋੜਾ, ਸੁਰਿੰਦਰ ਪਾਲ ਲੂੰਬਾ, ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਅਤੇ ਮਲਕੀਤ ਸਿੰਘ ਢਿੱਲੋਂ ਨੇ ਆਪਣੇ ਵਿਚਾਰ ਸਾਂਝੇ ਕੀਤੇ | ਮੀਟਿੰਗ ਵਿਚ ਗੁਰਬਖਸ਼ ਸਿੰਘ, ਪ੍ਰੈੱਸ ਸਕੱਤਰ ਜਗਜੀਤ ਸਿੰਘ, ਗਿਰਧਾਰੀ ਲਾਲ, ਲਾਭ ਸਿੰਘ ਡੋਡ, ਕੀਰਤਨ ਸਿੰਘ, ਸੋਹਨ ਲਾਲ ਮਹਿਤਾ, ਛੋਟੂ ਰਾਮ, ਵੇਦ ਪ੍ਰਕਾਸ਼ ਜੋਸ਼ੀ, ਕੁਲਵੰਤ ਸਿੰਘ, ਨਾਹਰ ਸਿੰਘ, ਗੁਰਦੀਪ ਸਿੰਘ ਸੇਵੇਵਾਲਾ, ਪਟਵਾਰੀ ਜਸਵਿੰਦਰ ਸਿੰਘ, ਗੁਰਮੇਲ ਸਿੰਘ ਮੱਤਾ ਅਤੇ ਮਾਹਲਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਸ਼ਾਮਿਲ ਹੋਏ | ਅੰਤ ਵਿਚ ਪ੍ਰਧਾਨ ਗੁਰਦੀਪ ਸਿੰਘ ਨੇ ਮੀਟਿੰਗ ਵਿਚ ਪਹੁੰਚੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਲਾਈਨਮੈਨਾਂ 'ਤੇ ਪੁਲਿਸ ਤਸ਼ੱਦਦ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਨਿਖੇਧੀ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਪੱਤਰਕਾਰ ਮੇਵਾ ਸਿੰਘ ਨਾਲ ਦੁੱਖ ਸਾਂਝਾ <br/>
Ad Position 24
No active advertisement