02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਿਲਵਰ ਓਕਸ ਸਕੂਲ ਵਿਖੇ ਸਮਰ ਕੈਂਪ <br/>

Ad Position 21
No active advertisement
ਅਜੀਤ ਡੈਸਕ 07-06-2026
ਗਿੱਦੜਬਾਹਾ, 6 ਜੂਨ (ਸ਼ਿਵਰਾਜ ਸਿੰਘ ਬਰਾੜ)-ਸਿਲਵਰ ਓਕਸ ਸਕੂਲ ਗਿੱਦੜਬਾਹਾ ਵਿਖੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪਹਿਲਾ ਸਮਰ ਕੈਂਪ ਲਗਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਧਾਨ ਕਮਲਦੀਪ ਗਰਗ, ਪਿੰ੍ਰਸੀਪਲ ਮਨਮਹਿਕ ਸਿੱਧੂ ਅਤੇ ਸਮੂਹ ਸਟਾਫ਼ ਵਲੋਂ ਡਾਇਰੈਕਟਰ ਬਰਨਿਦਰਪਾਲ ਕੌਰ ਸੇਖੋਂ ਤੇ ਸਪੋਰਟਸ ਅਕੈਡਮੀ ਦੇ ਡਾਇਰੈਕਟਰ ਨਵਦੀਪ ਸਿੰਘ ਸੰਧੂ ਦਾ ਨਿੱਘਾ ਸਵਾਗਤ ਕੀਤਾ ਗਿਆ | ਜਾਣਕਾਰੀ ਦਿੰਦਿਆਂ ਪ੍ਰਧਾਨ ਕਮਲਦੀਪ ਗਰਗ ਨੇ ਦੱਸਿਆ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿਚ ਬੱਚਿਆਂ ਨੂੰ ਉਚ ਸਿੱਖਿਆ ਦੇ ਨਾਲ-ਨਾਲ ਰਚਨਾਤਮਿਕ, ਸਰੀਰਕ, ਮਾਨਸਿਕ ਤੇ ਸਮਾਜਿਕ ਯੋਗਤਾਵਾਂ ਨੂੰ ਨਿਖਾਰਨ ਦੀ ਜ਼ਰੂਰਤ ਹੈ | ਨਵਦੀਪ ਸਿੰਘ ਸੰਧੂ ਨੇ ਕਿਹਾ ਕਿ ਕੈਂਪ ਦੌਰਾਨ ਬੱਚਿਆਂ ਨੂੰ ਡਾਂਸ, ਸੰਗੀਤ, ਯੋਗਾ, ਖੇਡਾਂ, ਪੇਂਟਿੰਗ, ਰਚਨਾਤਮਿਕ ਲਿਖਤ, ਭਾਸ਼ਣ, ਪ੍ਰਸਨੈਲਿਟੀ ਡਿਵੈਲਪਮੈਂਟ ਤੋਂ ਇਲਾਵਾ ਹੋਰ ਵੀ ਅਨੇਕਾਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਪਿ੍ੰਸੀਪਲ ਮਨਮਹਿਕ ਸਿੱਧੂ ਨੇ ਕਿਹਾ ਕਿ ਕੈਂਪ ਦੌਰਾਨ ਬੱਚਿਆਂ ਨੂੰ ਮਨੋਰੰਜਨ ਅਤੇ ਨਵੀਆਂ ਕਲਾਵਾਂ ਸਿੱਖਣ ਦਾ ਮੌਕਾ ਮਿਲਦਾ ਹੈ | ਉਨ੍ਹਾਂ ਦੱਸਿਆ ਕਿ ਕੈਂਪ ਨੂੰ ਸਫ਼ਲ ਬਣਾਉਣ ਲਈ ਉਨ੍ਹਾਂ ਦੇ ਤਜ਼ਰਬੇਕਾਰ ਸਟਾਫ਼ ਦਾ ਵੱਡਾ ਯੋਗਦਾਨ ਹੈ |

Ad Position 22
No active advertisement
ਪਿਛਲੀ ਖ਼ਬਰ ਸੀ.ਐੱਚ.ਸੀ. ਦੋਦਾ ਵਿਖੇ ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/> ਅਗਲੀ ਖ਼ਬਰ ਲਾਈਨਮੈਨਾਂ 'ਤੇ ਪੁਲਿਸ ਤਸ਼ੱਦਦ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਨਿਖੇਧੀ <br/>
Ad Position 24
No active advertisement