03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਸੰਬੰਧੀ ਜਾਗਰੂਕ ਕਰਨ ਲਈ ਟੀਮਾਂ ਰਵਾਨਾ <br/>

Ad Position 21
No active advertisement
ਅਜੀਤ ਡੈਸਕ 07-06-2026
ਸ੍ਰੀ ਮੁਕਤਸਰ ਸਾਹਿਬ, 6 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਸੁਨੀਲ ਬਾਂਸਲ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਜਿਨ੍ਹਾਂ ਵਿਚ ਸਿਹਤ ਵਿਭਾਗ ਦੇ ਕਰਮਚਾਰੀ, ਆਸ਼ਾ ਵਰਕਰ ਤੇ ਬ੍ਰੀਡਿੰਗ ਚੈਕਰ ਸ਼ਾਮਿਲ ਸਨ, ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਕੀਤਾ ਗਿਆ | ਇਸ ਮੌਕੇ ਡਾ. ਸੁਨੀਲ ਬਾਂਸਲ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ, ਆਸ਼ਾ ਵਰਕਰਾਂ ਅਤੇ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਨਰਸਰੀਆਂ, ਉਸਾਰੀ ਅਧੀਨ ਇਮਾਰਤਾਂ, ਬਠਿੰਡਾ ਰੋਡ, ਮਲੋਟ ਰੋਡ, ਕੋਟਕਪੂਰਾ ਰੋਡ ਤੇ ਜਨਤਕ ਥਾਵਾਂ ਤੋਂ ਇਲਾਵਾ ਹੋਰ ਵੱਖ-ਵੱਖ ਖੇਤਰਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਜ਼ਾਨਾ ਪੱਧਰ 'ਤੇ ਘਰ-ਘਰ ਅਤੇ ਜਨਤਕ ਥਾਵਾਂ 'ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜ੍ਹਨ ਵਾਲੇ ਸਰੋਤਾਂ ਵਿਚ ਐਂਟੀ ਲਾਰਵੀਅਲ ਟੈਮੀਫਾਸ ਸਪ੍ਰੇਅ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ | ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖ਼ਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ | ਇਸ ਮੌਕੇ ਹੈਲਥ ਸੁਪਰਵਾਈਜ਼ਰ ਲਾਲ ਚੰਦ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ | ਇਸ ਮੌਕੇ ਡਾ. ਰੌਬਿਨ, ਲਾਲ ਚੰਦ ਹੈਲਥ ਇੰਸਪੈਕਟਰ, ਸਰਬਜੀਤ ਸਿੰਘ ਕੋਲਡ ਚੇਨ ਅਫ਼ਸਰ, ਦੀਪਕ ਕੁਮਾਰ ਡੀ.ਪੀ.ਐੱਮ., ਪਵਿੱਤਰ ਸਿੰਘ ਐੱਮ.ਐੱਲ.ਟੀ., ਸੁਰਿੰਦਰਪਾਲ ਸਿੰਘ, ਸਿਹਤ ਵਰਕਰ ਸ਼ਿਵਰਾਜ ਸਿੰਘ, ਗੁਰਸੇਵਕ ਸਿੰਘ, ਵਕੀਲ ਸਿੰਘ, ਅੰਮਿ੍ਤਪਾਲ ਅਤੇ ਬ੍ਰੀਡਿੰਗ ਚੈਕਰ ਮੋਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ <br/> ਅਗਲੀ ਖ਼ਬਰ ਮਲੋਟ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਵਾਤਾਵਰਨ ਪ੍ਰੇਮੀਆਂ 'ਚ ਭਾਰੀ ਰੋਸ <br/>
Ad Position 24
No active advertisement