ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ
ਅਜੀਤ ਡੈਸਕ
09-06-2026
ਫ਼ਰੀਦਕੋਟ, 8 ਜੂਨ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਪਿੰਡ ਸੰਗਤਪੁਰਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡਾਂ ਵਿਚ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਸੰਗਤਪੁਰਾ ਤੋਂ ਸੁਖਦੀਪ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਦੀਪ ਸਿੰਘ ਵਾਲਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 29 ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |