ਸਾਦਿਕ, 8 ਜੂਨ (ਆਰ.ਐਸ. ਧੁੰਨਾ)-ਆਪਣੀਆਂ ਮੰਗਾਂ ਮਨਵਾਉਣ ਲਈ ਪਟਿਆਲਾ ਵਿਖੇ ਸ਼ਾਂਤੀਪੂਰਵਕ ਧਰਨੇ 'ਤੇ ਬੈਠੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ 'ਚ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਆਗੂਆਂ ਵਲੋਂ ਸਬ ਡਵੀਜ਼ਨ ਸਾਦਿਕ ਵਿਖੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਸਰਕਲ ਸਕੱਤਰ ਗੁਰਬਿੰਦਰ ਸਿੰਘ ਜੇਈ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਵੀ ਬਹੁਤ ਔਖਾ ਹੋਇਆ ਪਿਆ ਹੈ ਕਿਉਂਕਿ ਪਟਿਆਲਾ ਵਿਖੇ ਧਰਨੇ 'ਤੇ ਬੈਠੇ ਬੇਰੁਜ਼ਗਾਰ ਲਾਈਨਮੈਨਾਂ ਨੂੰ ਪੁਲਿਸ ਵਲੋਂ ਲਾਠੀਚਾਰਜ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ ਅਤੇ ਖਿੱਚ ਧੂਹ ਕੀਤੀ ਗਈ | ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਲਈ ਅਜਿਹੇ ਹੱਥਕੰਡੇ ਅਪਣਾ ਰਹੀ ਹੈ ਜੋ ਕਿ ਬਰਦਾਸ਼ਤ ਤੋਂ ਬਾਹਰ ਹਨ | ਇਸ ਮੌਕੇ ਸੁਖਰਾਜ ਸਿੰਘ, ਹਰਦੀਪ ਸਿੰਘ, ਰਵੀ, ਕਿਰਨ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ |