06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਟਰਾਂਸਪੋਰਟ ਮੁਲਾਜ਼ਮਾਂ ਵਲੋਂ ਚੱਕਾ ਜਾਮ, ਪੰਜਾਬ ਸਰਕਾਰ ਖ਼ਿਲਾਫ਼ ਲਗਾਇਆ ਰੋਸ ਧਰਨਾ

Ad Position 21
No active advertisement
ਅਜੀਤ ਡੈਸਕ 11-06-2026
ਫ਼ਰੀਦਕੋਟ, 10 ਜੂਨ (ਸਰਬਜੀਤ ਸਿੰਘ)-ਪਨਬਸ/ਪੰਜਾਬ ਰੋਡਵੇਜ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਫ਼ਰੀਦਕੋਟ ਵਲੋਂ ਅੱਜ ਇੱਥੇ ਬੱਸਾਂ ਦਾ ਚੱਕਾ ਜਾਮ ਕਰਦੇ ਹੋਏ ਹੜਤਾਲ ਕੀਤੀ ਗਈ ਅਤੇ ਇਥੇ ਰੋਡਵੇਜ਼ ਡਿਪੂ ਅੱਗੇ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਅਤੇ ਰੋਡਵੇਜ਼ ਪ੍ਰਸ਼ਾਸਨ ਖ਼ਿਲਾਫ਼ ਰੋਸ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਹਰਜਿੰਦਰ ਸਿੰਘ, ਸੂਬਾ ਆਗੂ ਹਰਪ੍ਰੀਤ ਸਿੰਘ ਤੇ ਸਕੱਤਰ ਹਰਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਆਗੂਆਂ ਵਲੋਂ ਅੱਜ ਦੇ ਸੂਬੇ ਭਰ ਵਿਚ ਦਿੱਤੇ ਗਏ ਹੜਤਾਲ ਦੇ ਸੱਦੇ ਤਹਿਤ ਇਥੇ ਵੀ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾ ਨਜ਼ਰ ਅੰਦਾਜ ਕਰਕੇ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਅਤੇ ਸ਼ੰਘਰਸ਼ ਕਰਦੇ ਮੁਲਾਜ਼ਮਾਂ 'ਤੇ ਨਾਜਾਇਜ਼ ਪਰਚੇ ਦਰਜ ਕਰਕੇ ਜੇਲ੍ਹਾਂ ਵਿਚ ਬੰਦ ਕੀਤਾ ਹੋਇਆ ਹੈ ਅਤੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਕ ਵੀ ਸਰਕਾਰੀ ਬੱਸ ਨਹੀਂ ਪਾਈ ਗਈ ਅਤੇ ਇਕ ਵੀ ਮੁਲਾਜ਼ਮ ਪੱਕਾ ਨਹੀ ਕੀਤਾ ਗਿਆ | ਇਸ ਮੌਕੇ ਸਾਥੀ ਧਰਮਿੰਦਰ ਸਿੰਘ, ਖ਼ਜ਼ਾਨਚੀ ਹਰਚਰਨ ਸਿੰਘ, ਲਵਪ੍ਰੀਤ ਸਿੰਘ, ਅਮਨਦੀਪ ਸਿੰਘ ਚੇਅਰਮੈਨ, ਸਤਨਾਮ ਸਿੰਘ ਪ੍ਰਧਾਨ ਵਰਕਸ਼ਾਪ, ਸੁਖਦੀਪ ਸਿੰਘ ਜੀਰਾ, ਸੁਖਪਾਲ ਸਿੰਘ, ਹਰਪਾਲ ਸਿੰਘ ਆਦਿ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ ਸਰਕਾਰ- ਨਰੇਗਾ ਯੂਨੀਅਨ ਅਗਲੀ ਖ਼ਬਰ 4.40 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ
Ad Position 24