06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ ਸਰਕਾਰ- ਨਰੇਗਾ ਯੂਨੀਅਨ

Ad Position 21
No active advertisement
ਅਜੀਤ ਡੈਸਕ 11-06-2026
ਕੋਟਕਪੂਰਾ, 10 ਜੂਨ (ਮੋਹਰ ਸਿੰਘ ਗਿੱਲ)-ਪਿਛਲੇ 18 ਸਾਲ ਤੋਂ ਮਨਰੇਗਾ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਵਲੋਂ ਪਿਛਲੇ ਨੌ ਦਿਨ ਤੋਂ ਲਗਾਤਾਰ ਹੜਤਾਲ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ | ਜਿਸ ਕਰਕੇ ਨਰੇਗਾ ਮਜ਼ਦੂਰਾਂ ਵਲੋਂ ਵੀ ਕੰਮ ਨਾ ਮਿਲਣ ਕਰਨ ਔਖ ਮਹਿਸੂਸ ਕੀਤੀ ਜਾ ਰਹੀ ਹੈ | ਅੱਜ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਪੱਪੀ ਸਿੰਘ ਢਿੱਲਵਾਂ ਅਤੇ ਜ਼ਿਲ੍ਹਾ ਸਕੱਤਰ ਗੋਰਾ ਸਿੰਘ ਪਿਪਲੀ ਨੇ ਵਿਸ਼ੇਸ਼ ਤੌਰ 'ਤੇ ਧਰਨੇ ਵਿਚ ਪੁੱਜ ਕੇ ਨਰੇਗਾ ਮੁਲਾਜ਼ਮਾਂ ਦੀ ਹੜਤਾਲ ਅਤੇ ਧਰਨੇ ਦੀ ਹਮਾਇਤ ਕੀਤੀ | ਇਸ ਸਮੇਂ ਨਰੇਗਾ ਮੁਲਾਜ਼ਮਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਨੇ ਕਿਹਾ ਪਹਿਲਾਂ ਦੀ ਤਰ੍ਹਾਂ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਨਰੇਗਾ ਕਰਮਚਾਰੀਆਂ ਦੀ ਯੂਨੀਅਨ ਦੇ ਹਮੇਸ਼ਾ ਨਾਲ ਹੈ | ਜੇਕਰ ਪੰਜਾਬ ਲੈਵਲ ਜਾਂ ਜ਼ਿਲ੍ਹਾ ਪੱਧਰ ਦਾ ਕੋਈ ਸੰਘਰਸ਼ ਕਰਨਾ ਪਿਆ ਤਾਂ ਨਰੇਗਾ ਮਜ਼ਦੂਰ ਇਨ੍ਹਾਂ ਦਾ ਪੰਜਾਬ ਭਰ ਅਤੇ ਜ਼ਿਲ੍ਹੇ ਭਰ ਵਿਚ ਸਾਥ ਦੇਣਗੇ | ਨਰੇਗਾ ਯੂਨੀਅਨ ਮੰਗ ਕਰਦੀ ਹੈ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਵਿਚ ਮਰਜ ਕਰਕੇ ਪੱਕਾ ਕੀਤਾ ਜਾਵੇ ਅਤੇ ਹੋਰ ਮੰਗਾਂ ਜਲਦੀ ਤੋਂ ਜਲਦੀ ਮੰਨੀਆਂ ਜਾਣ ਤਾਂ ਕਿ ਪਿੰਡਾਂ ਵਿਚ ਨਰੇਗਾ ਵਰਕਰ ਕੰਮ ਕਰ ਸਕਣ | ਯੂਨੀਅਨ ਵਲੋਂ ਪੱਪੀ ਢਿੱਲਵਾਂ, ਰੇਸ਼ਮ ਜਟਾਣਾ ਅਤੇ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਚਮੇਲੀ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਨਰੇਗਾ ਮੁਲਾਜ਼ਮਾਂ ਦੇ ਆਗੂ ਹਪਿੰਦਰ ਸਿੰਘ ਹੈਪੀ, ਲਖਬੀਰ ਸਿੰਘ, ਇਕਬਾਲ ਸਿੰਘ, ਮੋਹਿਤ ਨਾਰੰਗ, ਰੋਹਿਤ ਕੁਮਾਰ ਅਤੇ ਸਮੂਹ ਨਰੇਗਾ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਟਰੋਲ ਪੰਪ 'ਤੇ ਹੋਈ ਗੁੰਡਾਗਰਦੀ ਮਾਮਲੇ 'ਚ ਪੈਟਰੋਲ ਪੰਪ ਐਸੋਸੀਏਸ਼ਨ ਦਾ ਵਫ਼ਦ ਡੀ.ਸੀ. ਤੇ ਐਸ.ਐਸ.ਪੀ ਨੂੰ ਮਿਲਿਆ ਅਗਲੀ ਖ਼ਬਰ ਟਰਾਂਸਪੋਰਟ ਮੁਲਾਜ਼ਮਾਂ ਵਲੋਂ ਚੱਕਾ ਜਾਮ, ਪੰਜਾਬ ਸਰਕਾਰ ਖ਼ਿਲਾਫ਼ ਲਗਾਇਆ ਰੋਸ ਧਰਨਾ
Ad Position 24