06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੈਟਰੋਲ ਪੰਪ 'ਤੇ ਹੋਈ ਗੁੰਡਾਗਰਦੀ ਮਾਮਲੇ 'ਚ ਪੈਟਰੋਲ ਪੰਪ ਐਸੋਸੀਏਸ਼ਨ ਦਾ ਵਫ਼ਦ ਡੀ.ਸੀ. ਤੇ ਐਸ.ਐਸ.ਪੀ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 11-06-2026
ਫ਼ਰੀਦਕੋਟ, 10 ਜੂਨ (ਜਸਵੰਤ ਸਿੰਘ ਪੁਰਬਾ)-ਬੀਤੇ ਦੋ ਦਿਨ ਪਹਿਲਾਂ ਫ਼ਰੀਦਕੋਟ ਦੇ ਇਕ ਪੈਟਰੋਲ ਪੰਪ 'ਤੇ ਕੁਝ ਹਥਿਆਰਬੰਦ ਹਮਲਾਵਰਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਪੈਟਰੋਲ ਪੰਪ ਦੇ ਮੁਲਾਜ਼ਮਾਂ 'ਤੇ ਹਮਲਾ ਕੀਤਾ ਗਿਆ ਸੀ ਜਿਸ ਦੌਰਾਨ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਸਨ | ਜਿਨ੍ਹਾਂ ਦੀ ਕੁੱਟਮਾਰ ਦੀ ਵੀਡੀਓ ਵੀ ਕਾਫ਼ੀ ਵਾਇਰਲ ਹੋਈ ਸੀ | ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵਲੋਂ ਨੌ ਲੋਕਾਂ ਦੇ ਖਿਲਾਫ਼ ਬਾਈ ਨੇਮ ਅਤੇ ਕੁਝ ਅਣਪਛਾਤੇ ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਕ ਵਿਅਕਤੀ ਨੂੰ ਹੀ ਹਾਲੇ ਤੱਕ ਗਿ੍ਫ਼ਤਾਰ ਕੀਤਾ ਗਿਆ | ਜਦਕਿ ਬਾਕੀਆਂ ਦੀ ਗਿ੍ਫ਼ਤਾਰੀ ਹਾਲੇ ਬਾਕੀ ਹੈ | ਅੱਜ ਇਸੇ ਦੇ ਰੋਸ ਵਜੋਂ ਪੈਟਰੋਲ ਪੰਪ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਤੇ ਐਸਐਸਪੀ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਵਿਚ ਨਾਮਜ਼ਦ ਮੁਲਜ਼ਮਾਂ ਦੀ ਜਲਦ ਗਿ੍ਫਤਾਰੀ ਦੀ ਮੰਗ ਕੀਤੀ | ਪੈਟਰੋਲ ਪੰਪ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਸੱਚਰ ਨੇ ਕਿਹਾ ਕਿ ਦਿਨ ਦਿਹਾੜੇ ਸ਼ਰੇ੍ਹਆਮ ਪੈਟਰੋਲ ਪੰਪ 'ਤੇ ਆ ਕੇ ਕੁਝ ਗੁੰਡਿਆਂ ਵਲੋਂ ਉਥੋਂ ਦੇ ਮੁਲਾਜ਼ਮਾਂ ਨਾਲ ਬੁਰੇ ਤਰੀਕੇ ਨਾਲ ਕੁੱਟਮਾਰ ਕੀਤੀ ਜਿਸ ਨੂੰ ਲੈ ਕੇ ਪੁਲਿਸ ਵਲੋਂ ਮਾਮਲਾ ਵੀ ਦਰਜ ਕੀਤਾ ਗਿਆ ਤੇ ਨੌ ਲੋਕਾਂ ਨੂੰ ਇਸ ਮਾਮਲੇ ਵਿਚ ਨਾਮਜਦ ਕੀਤਾ ਗਿਆ ਸੀ ਪਰ ਹਾਲੇ ਤੱਕ ਸਿਰਫ ਇਕ ਵਿਅਕਤੀ ਦੀ ਗਿ੍ਫ਼ਤਾਰੀ ਹੋ ਸਕੀ | ਉਨ੍ਹਾਂ ਕਿਹਾ ਕਿ ਅੱਜ ਐਸਐਸਪੀ ਫ਼ਰੀਦਕੋਟ ਨੂੰ ਮਿਲ ਕੇ ਉਨ੍ਹਾਂ ਅਪੀਲ ਕੀਤੀ ਹੈ ਕਿ ਜਲਦ ਹੀ ਬਾਕੀ ਦੋਸ਼ੀਆਂ ਨੂੰ ਵੀ ਜਲਦ ਕਾਬੂ ਕਰੇ ਅਤੇ ਉਨ੍ਹਾਂ ਦੇ ਖਿਲਾਫ ਸਖਤ ਐਕਸ਼ਨ ਲਵੇ | ਉਨ੍ਹਾਂ ਕਿਹਾ ਕਿ ਇਹ ਹਮਲਾ ਸਾਡੇ ਮੁਲਾਜ਼ਮਾਂ 'ਤੇ ਹੋਇਆ ਹੈ ਜਿਸ ਤੋਂ ਬਾਅਦ ਕਿਤੇ ਨਾ ਕਿਤੇ ਉਨ੍ਹਾਂ ਦੇ ਮੁਲਾਜ਼ਮ ਅਸੁਰੱਖਿਅਤ ਮਹਿਸੂਸ ਕਰਦੇ ਹਨ ਜਿਸ ਨਾਲ ਸਾਡਾ ਕੰਮ ਕਾਜ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ ਇਸ ਲਈ ਪੁਲਿਸ ਨੂੰ ਬੇਨਤੀ ਕੀਤੀ ਕਿ ਜਲਦੀ ਹੀ ਦੋਸ਼ੀਆਂ ਦੇ ਖਿਲਾਫ਼ ਕਾਰਵਾਈ ਕਰੇ | ਜੇਕਰ ਪੁਲਿਸ ਦੋ ਦਿਨਾਂ ਵਿਚ ਕੋਈ ਕਾਰਵਾਈ ਨਹੀਂ ਕਰਦੀ ਤਾਂ ਫ਼ਰੀਦਕੋਟ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪ ਮਾਲਕ ਹੜਤਾਲ ਕਰਕੇ ਆਪਣੇ ਪੈਟਰੋਲ ਪੰਪ ਬੰਦ ਰੱਖ ਰੋਸ ਜ਼ਾਹਿਰ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਹਰੀਸ਼ ਸੇਤੀਆ ਅਰੋੜਾ ਖੱਤਰੀ ਵੈੱਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ ਸਰਕਾਰ- ਨਰੇਗਾ ਯੂਨੀਅਨ
Ad Position 24