06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਗੁਰਪ੍ਰੀਤ ਸਿੰਘ ਵਿਰਦੀ ਰਾਮਗੜ੍ਹੀਆ ਵੈਲਫੇਅਰ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਬਣੇ

Ad Position 21
No active advertisement
ਅਜੀਤ ਡੈਸਕ 11-06-2026
ਮਲੋਟ, 10 ਜੂਨ (ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ | ਇਸ ਤਹਿਤ ਸਮਾਜ ਸੇਵਾ ਅਤੇ ਲੋਕ ਭਲਾਈ ਕਾਰਜਾਂ ਵਿਚ ਸਰਗਰਮ ਆਗੂ ਗੁਰਪ੍ਰੀਤ ਸਿੰਘ ਵਿਰਦੀ ਮਲੋਟ ਨੂੰ ਰਾਮਗੜ੍ਹੀਆ ਵੈਲਫ਼ੇਅਰ ਬੋਰਡ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ 'ਤੇ ਗੁਰਪ੍ਰੀਤ ਸਿੰਘ ਵਿਰਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਉਨ੍ਹਾਂ 'ਤੇ ਜਤਾਏ ਵਿਸ਼ਵਾਸ 'ਤੇ ਖਰਾ ਉਤਰਣ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ | ਇਸ ਨਿਯੁਕਤੀ ਉਪਰੰਤ ਇਲਾਕੇ ਅਤੇ ਰਾਮਗੜ੍ਹੀਆ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਪੰਜਾਬ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਜਗਦੇਵ ਸਿੰਘ ਬਾਮ, ਚੇਅਰਮੈਨ ਸੁਖਜਿੰਦਰ ਸਿੰਘ ਕੌਣੀ, ਪ੍ਰਧਾਨ ਜੋਨੀ ਗਰਗ, ਬਲਾਕ ਪ੍ਰਧਾਨ ਜਸਮੀਤ ਸਿੰਘ ਬਰਾੜ, ਬਲਾਕ ਪ੍ਰਧਾਨ ਰਾਜੀਵ ਬੱਬੂ ਉੱਪਲ, ਮੀਡੀਆ ਐਡਵਾਈਜ਼ਰ ਮੋਹਿਤ ਸੋਨੀ, ਵਿਕਰਾਂਤ ਖੁਰਾਣਾ, ਕਰਮਜੀਤ ਸ਼ਰਮਾ ਅਤੇ ਹੋਰ ਪਤਵੰਤੇ ਸੱਜਣਾਂ ਨੇ ਗੁਰਪ੍ਰੀਤ ਸਿੰਘ ਵਿਰਦੀ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸਤੀਸ਼ ਗਰਗ ਕੇ.ਪੀ. ਅਕਾਲੀ ਦਲ ਦੇ ਸਨਅਤ ਤੇ ਵਪਾਰ ਵਿੰਗ ਲੰਬੀ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਢਾਬੇ 'ਤੇ ਛਾਪੇਮਾਰੀ ਕਰ ਸ਼ੱਕੀ ਹਾਲਤ 'ਚ 8 ਜੋੜੇ ਕਾਬੂ
Ad Position 24