06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 11-06-2026
ਫ਼ਰੀਦਕੋਟ, 10 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਜਹਾਜ਼ ਗਰਾਊਾਡ, ਫ਼ਰੀਦਕੋਟ ਮੌਜੂਦ ਸਨ ਤਾਂ ਮਨਦੀਪ ਸਿੰਘ ਦੀਪੂ ਪੁੱਤਰ ਜੰਗੀਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 3 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਡਰੇਨ ਤੇ ਰੌਂਤੇ ਰਜਬਾਹੇ ਦੇ ਪੁਲਾਂ ਦੀਆਂ ਦੋਵੇਂ ਸਾਈਡਾਂ ਨੂੰ ਪੱਕਾ ਬਣਾਉਣ ਦੀ ਮੰਗ ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਐਸ.ਆਰ.ਆਈ. ਸੰਬੰਧੀ ਟੇ੍ਰਨਿੰਗ ਦਿੱਤੀ
Ad Position 24