06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕਲੇਰ ਵਿਖੇ ਗੁਰਮਤਿ ਸਮਰ ਕੈਂਪ ਲੱਗਾ, ਬੱਚਿਆਂ ਨੇ ਲਿਆ ਉਤਸ਼ਾਹ ਨਾਲ ਹਿੱਸਾ

Ad Position 21
No active advertisement
ਅਜੀਤ ਡੈਸਕ 11-06-2026
ਕੋਟਕਪੂਰਾ, 10 ਜੂਨ (ਮੋਹਰ ਸਿੰਘ ਗਿੱਲ)-ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਜੂਨ ਮਹੀਨੇ ਦੀਆਂ ਛੁੱਟੀਆਂ ਨੂੰ ਮੁੱਖ ਰੱਖਦਿਆਂ 'ਗੁਰਮਤਿ ਸਮਰ ਕੈਂਪ' ਗੁਰਦੁਆਰਾ ਸਾਹਿਬ ਪਿੰਡ ਕਲੇਰ, ਜ਼ਿਲ੍ਹਾ ਫ਼ਰੀਦਕੋਟ ਵਿਖੇ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਕੈਂਪ ਵਿਚ ਪ੍ਰਚਾਰਕ ਭਾਈ ਖੁਸ਼ਕਰਨ ਸਿੰਘ ਭਾਣਾ, ਪ੍ਰਚਾਰਕ ਭਾਈ ਰਵਿੰਦਰ ਸਿੰਘ ਚੰਦੜ ਵਲੋਂ ਬੱਚਿਆਂ ਨੂੰ ਗੁਰਮੁਖੀ ਲਿੱਪੀ, ਗੁਰ ਇਤਿਹਾਸ, ਰਹਿਤ ਮਰਿਯਾਦਾ ਦੀ ਜਾਣਕਾਰੀ ਦਿੱਤੀ ਗਈ | ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਵਲੋਂ ਗੁਰਮਤਿ ਦੀਆਂ ਕਲਾਸਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਦਾ ਅਤੇ ਉਨ੍ਹਾਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ | ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਗਈ | ਬੱਚਿਆਂ ਨੂੰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਆਏ ਮੈਡਲ, ਸਰਟੀਫਿਕੇਟ ਅਤੇ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ ਗਿਆ | ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼ਰਧਾਲੂ ਪਰਿਵਾਰ ਵਲੋਂ ਬੱਚਿਆਂ ਨੂੰ ਕਾਪੀ, ਪੈਨਸਿਲ ਅਤੇ ਜਮੈਟਰੀ ਬੌਕਸ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਅਤੇ ਮਾਪੇ ਹਾਜ਼ਰ ਸਨ | ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਬੇਅੰਤ ਸਿੰਘ, ਗ੍ਰੰਥੀ ਗਗਨਦੀਪ ਸਿੰਘ, ਕਰਮਜੀਤ ਸਿੰਘ ਅਤੇ ਨਗਰ ਦੇ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਜ ਦੇ ਐਕਸ਼ਨ ਨੂੰ ਸਫ਼ਲ ਬਣਾਉਣ ਸੰਬੰਧੀ ਅਧਿਆਪਕਾਂ ਦੀ ਮੀਟਿੰਗ ਅਗਲੀ ਖ਼ਬਰ ਡਰੇਨ ਤੇ ਰੌਂਤੇ ਰਜਬਾਹੇ ਦੇ ਪੁਲਾਂ ਦੀਆਂ ਦੋਵੇਂ ਸਾਈਡਾਂ ਨੂੰ ਪੱਕਾ ਬਣਾਉਣ ਦੀ ਮੰਗ
Ad Position 24