06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਅੱਜ ਦੇ ਐਕਸ਼ਨ ਨੂੰ ਸਫ਼ਲ ਬਣਾਉਣ ਸੰਬੰਧੀ ਅਧਿਆਪਕਾਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 11-06-2026
ਕੋਟਕਪੂਰਾ, 10 ਜੂਨ (ਮੋਹਰ ਸਿੰਘ ਗਿੱਲ)-ਸਥਾਲਕ ਅਸ਼ੋਕਾ ਪਾਰਕ ਵਿਖੇ 4161 ਮਾਸਟਰ ਕਾਡਰ ਰੀਕਾਸਟ ਸੂਚੀਆਂ ਸਬੰਧੀ ਅਧਿਆਪਕ ਆਗੂ ਕਿਰਨਦੀਪ ਕੌਰ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਸ਼ਾਮਿਲ ਸਟੇਟ ਆਗੂ ਪਰਮਿੰਦਰ ਸਿੰਘ ਨੇ ਦੱਸਿਆ ਕਿ ਪਿਛਲੀ 6 ਮਈ ਨੂੰ ਹਰ ਤਰ੍ਹਾਂ ਦੀਆਂ ਵਿਭਾਗੀ ਸ਼ਰਤਾਂ ਪੂਰੀਆਂ ਕਰਕੇ ਸਿੱਖਿਆ ਵਿਭਾਗ ਵਿਚ ਪਿਛਲੇ ਤਿੰਨ ਸਾਲਾਂ ਤੋਂ ਇਮਾਨਦਾਰੀ ਨਾਲ ਰੈਗੂਲਰ ਸੇਵਾਵਾਂ ਨਿਭਾਅ ਰਹੇ 4161 ਮਾਸਟਰ ਕਾਡਰ ਅਧਿਆਪਕਾਂ ਵਿਚੋਂ 253 ਅਧਿਆਪਕਾਂ ਨੂੰ ਟਰਮੀਨੇਸ਼ਨ ਸਬੰਧੀ ਸ਼ੋਕਾਜ ਨੋਟਿਸ ਜਾਰੀ ਕਰ ਦਿੱਤੇ ਗਏ ਸਨ ਅਤੇ ਸਪੱਸ਼ਟੀਕਰਨ ਦੇਣ ਲਈ 21 ਦਿਨ ਦਾ ਸਮਾਂ ਦਿੱਤਾ ਗਿਆ ਸੀ | ਇਸ ਸਬੰਧੀ 8 ਮਈ ਨੂੰ ਸਕੂਲ ਸਿੱਖਿਆ ਵਿਭਾਗ ਦੇ ਗੇਟ 'ਤੇ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ ਸੀ ਅਤੇ 15 ਮਈ ਦੀ ਸਿੱਖਿਆ ਸਕੱਤਰ ਨਾਲ ਮੀਟਿੰਗ ਕੀਤੀ ਗਈ, ਪਰ ਹੁਣ ਲਗਾਤਾਰ ਮੀਟਿੰਗ ਅੱਗੇ ਪਾਈ ਜਾ ਰਹੀ ਹੈ, ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ | ਆਗੂਆਂ ਨੇ ਕਿਹਾ ਕਿ 3 ਸਾਲਾਂ ਤੋਂ ਰੈਗੂਲਰ ਸੇਵਾਵਾਂ ਨਿਭਾਅ ਰਹੇ ਹਾਂ, ਐਨ ਪਰਖਕਾਲ ਪੂਰਾ ਹੋਣ ਤੋਂ ਇਕ ਦਿਨ ਪਹਿਲਾਂ ਸਾਨੂੰ ਇਹ ਟਰਮੀਨੇਸ਼ਨ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ | ਇਸ ਵਿਚ ਸਾਡਾ ਕੋਈ ਕਸੂਰ ਨਹੀਂ ਹੈ, ਅਸੀਂ ਪੰਜਾਬ ਸਰਕਾਰ/ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਭਰਤੀ ਨਿਯਮਾਂ ਰਾਹੀਂ ਹੀ ਸਹੀ ਤਰੀਕੇ ਨਾਲ 3 ਸਾਲ ਪਹਿਲਾਂ ਭਰਤੀ ਹੋਏ ਹਾਂ | ਅਚਾਨਕ ਤਿੰਨ ਸਾਲ ਬਾਅਦ ਸਾਡੇ ਖ਼ਿਲਾਫ਼ ਅਜਿਹਾ ਕਦਮ ਕਿਉਂ? ਜਿਸ ਕਰਕੇ ਹੁਣ 4161 ਮਾਸਟਰ ਕਾਡਰ ਰੀਕਾਸਟ ਸੂਚੀਆਂ ਅਧਿਆਪਕਾਂ ਵਲੋਂ 11 ਜੂਨ ਨੂੰ ਸਿੱਖਿਆ ਮੰਤਰੀ ਪੰਜਾਬ ਦੇ ਪਿੰਡ ਗੰਭੀਰਪੁਰ ਵਿਖੇ ਧਰਨਾ ਦਿੱਤਾ ਜਾਵੇਗਾ ਅਤੇ ਕੋਠੀ ਵੱਲ ਮਾਰਚ ਕੀਤਾ ਜਾਵੇਗਾ | ਇਸ ਮੌਕੇ ਮਾਸਟਰ ਕਾਡਰ ਅਧਿਆਪਕ ਨਿਰਭੈ ਸਿੰਘ ਤੇ ਹਿਤੇਸ ਸ਼ਰਮਾ, ਕਿਰਨਦੀਪ ਕੌਰ, ਗੁਰਭਾਲ ਕੌਰ, ਅਨੀਤਾ ਰਾਣੀ, ਨੀਤੂ ਰਾਣੀ ਆਦਿ ਨੇ ਮੀਟਿੰਗ 'ਚ ਹਿੱਸਾ ਲਿਆ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕ ਕੰਦੂਖੇੜਾ ਤੇ ਮਲੋਟ ਲਈ ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ ਅਗਲੀ ਖ਼ਬਰ ਕਲੇਰ ਵਿਖੇ ਗੁਰਮਤਿ ਸਮਰ ਕੈਂਪ ਲੱਗਾ, ਬੱਚਿਆਂ ਨੇ ਲਿਆ ਉਤਸ਼ਾਹ ਨਾਲ ਹਿੱਸਾ
Ad Position 24