05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਵਿਸ਼ਵ ਵਾਤਾਵਰਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 11-06-2026
ਸਾਦਿਕ, 10 ਜੂਨ (ਆਰ.ਐਸ. ਧੁੰਨਾ)-ਐਸ.ਬੀ.ਆਰ.ਐਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਕਾਲਜ ਦੇ ਪਿ੍ੰਸੀਪਲ ਨਵਨੀਤ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਾਉਣੇ ਚਾਹੀਦੇ ਹਨ ਅਤੇ ਵਾਤਾਵਰਨ ਨੂੰ ਬਚਾਈ ਰੱਖਣ ਲਈ ਪਲਾਸਟਿਕ ਦੀ ਘੱਟ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੇ ਕਾਲਜ ਦੇ ਆਲੇ ਦੁਆਲੇ ਪੌਦੇ ਲਾ ਕੇ ਇਨ੍ਹਾਂ ਪੌਦਿਆਂ ਦੀ ਸਾਂਭ ਸੰਭਾਲ ਲਈ ਪ੍ਰਣ ਕੀਤਾ | ਪਿ੍ੰਸੀਪਲ ਨਵਨੀਤ ਕੌਰ ਢਿੱਲੋਂ, ਈਕੋ ਕਲੱਬ ਦੇ ਨੋਡਲ ਅਫ਼ਸਰ ਅਮਨਦੀਪ ਕੌਰ ਅਤੇ ਐਨ.ਐਸ.ਐਸ.ਦੇ ਨੋਡਲ ਅਫ਼ਸਰ ਪਿਆਰੀ ਕੌਰ ਵਲੋਂ ਕਾਲਜ ਦੇ ਵਲੰਟੀਅਰ ਨਾਲ ਮਿਲਕੇ ਕਾਲਜ ਦੇ ਗਰਾਊਾਡ ਵਿਚ ਪਹਿਲਾਂ ਲਗਾਏ ਗਏ ਪੌਦਿਆਂ ਨੂੰ ਪਾਣੀ ਪਾਉਣ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਲਈ ਸੈਮੀਨਾਰ ਲਾਇਆ ਗਿਆ ਜਿਸ ਵਿਚ ਕਾਲਜ ਦੀਆਂ ਵਿਦਿਆਰਥੀਅਣਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ |
Ad Position 22
No active advertisement
ਪਿਛਲੀ ਖ਼ਬਰ ਪਿੰਡ ਹਰੀਨੌਂ ਦੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ
Ad Position 24