05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 11-06-2026
ਗਿੱਦੜਬਾਹਾ, 10 ਜੂਨ (ਸ਼ਿਵਰਾਜ ਸਿੰਘ ਬਰਾੜ)-ਪਿੰਡ ਥਰਾਜਵਾਲਾ ਦੀ ਸਰਪੰਚ ਰਣਜੀਤ ਕੌਰ ਦੀ ਅਗਵਾਈ ਵਿਚ ਸੰਤ ਬਾਬਾ ਨਰੈਣ ਸਿੰਘ ਦੀ ਬਰਸੀ ਨੂੰ ਸਮਰਪਿਤ ਵਾਦੀ ਬਲੱਡ ਸੈਂਟਰ ਬਠਿੰਡਾ ਦੇ ਸਹਿਯੋਗ ਨਾਲ ਵਿਸ਼ਾਲ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਸਵੇਰ ਵੇਲੇ ਪਿੰਡ ਦੇ ਕਮਿਊਨਿਟੀ ਹਾਲ ਵਿਚ ਖ਼ੂਨਦਾਨ ਕੈਂਪ ਦਾ ਉਦਘਾਟਨ ਸਰਪੰਚ ਪ੍ਰਤੀਨਿਧ ਦਰਸ਼ਨ ਸਿੰਘ ਨੇ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਹਰ ਤੰਦਰੁਸਤ ਵਿਅਕਤੀ ਨੂੰ ਆਪਣਾ ਖ਼ੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ | ਬਲੱਡ ਸੈਂਟਰ ਇੰਚਾਰਜ ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵਲੋਂ 20 ਕੁ ਯੂਨਿਟ ਖ਼ੂਨ ਇਕੱਠਾ ਕੀਤਾ ਗਿਆ | ਇਸ ਮੌਕੇ ਮਨਪ੍ਰੀਤ ਸਿੰਘ ਪੋਪੀ, ਕੁਲਵਿੰਦਰ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਸੁਖਪਾਲ ਸਿੰਘ, ਦਪਿੰਦਰ ਸਿੰਘ, ਗੁਰਮੇਲ ਸਿੰਘ, ਅੰਗਰੇਜ਼ ਸਿੰਘ ਪੰਚ, ਸੰਦੀਪ ਸਿੰਘ, ਗੁਰਮੁਖ ਸਿੰਘ, ਰਛਪਾਲ ਸਿੰਘ, ਜਗਦੀਪ ਸਿੰਘ, ਕਾਰਜ ਸਿੰਘ, ਕੁਲਵਿੰਦਰ ਸਿੰਘ, ਰਮਨਦੀਪ ਸਿੰਘ, ਹਰਪ੍ਰੀਤ ਸਿੰਘ, ਰੁਪਿੰਦਰ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਲਕੀਤ ਸਿੰਘ ਜੌਹਰ ਸਵਰਨਕਾਰ ਸੰਘ ਦੇ ਸੂਬਾ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਸੋਨ ਤਗ਼ਮਾ ਜਿੱਤਿਆ
Ad Position 24