05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਡੀ.ਟੀ.ਐੱਫ਼. ਵਲੋਂ ਸਕੂਲਾਂ 'ਚ ਪਿ੍ੰਸੀਪਲਾਂ ਤੇ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 11-06-2026
ਸ੍ਰੀ ਮੁਕਤਸਰ ਸਾਹਿਬ, 10 ਜੂਨ (ਰਣਜੀਤ ਸਿੰਘ ਢਿੱਲੋਂ)-ਲੰਮੇ ਸਮੇਂ ਤੋਂ ਭਰਤੀ ਨਾ ਕੀਤੇ ਜਾਣ ਕਾਰਨ ਬਹੁਤ ਸਕੂਲ ਪਿ੍ੰਸੀਪਲਾਂ ਤੋਂ ਬਿਨਾਂ ਸੱਖਣੇ ਹਨ ਅਤੇ ਅਧਿਆਪਕਾਂ ਦੀਆਂ ਬਹੁਤ ਪੋਸਟਾਂ ਖ਼ਾਲੀ ਪਈਆਂ ਹਨ | ਹਜ਼ਾਰਾਂ ਆਸਾਮੀਆਂ ਖ਼ਾਲੀ ਹੋਣ ਕਾਰਨ ਪੜ੍ਹਾਈ ਬਹੁਤ ਪ੍ਰਭਾਵਿਤ ਹੋ ਰਹੀ ਹੈ | ਪਾਸੇ ਸਰਕਾਰ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਸਿੱਖਿਆ ਵਿਭਾਗ ਵਿਚ ਪੋਸਟਾਂ ਨਹੀਂ ਕੱਢੀਆਂ ਜਾ ਰਹੀਆਂ | ਪੂਰੇ ਪੰਜਾਬ ਵਿਚੋਂ ਪ੍ਰਾਪਤ ਵੇਰਵਿਆਂ ਅਨੁਸਾਰ ਸਕੂਲਾਂ ਵਿਚ ਪਿ੍ੰਸੀਪਲਾਂ ਦੀਆਂ ਲਗਪਗ ਆਸਾਮੀਆਂ 60 ਪ੍ਰਤੀਸ਼ਤ ਖ਼ਾਲੀ ਹਨ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਅਤੇ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਤੱਥਾਂ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਪੰਜਾਬ ਦੇ 1927 ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ 1113 ਸਕੂਲ ਬਿਨਾਂ ਪਿ੍ੰਸੀਪਲਾਂ ਤੋਂ ਚੱਲ ਰਹੇ ਹਨ | ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸੇਤੀਆ, ਮੀਤ ਪ੍ਰਧਾਨ ਪਰਮਿੰਦਰ ਖੋਖਰ ਅਤੇ ਜ਼ਿਲ੍ਹਾ ਵਿੱਤ ਸਕੱਤਰ ਨੀਰਜ ਬਜਾਜ ਨੇ ਦੋਸ਼ ਲਗਾਇਆ ਕਿ ਕਾਗ਼ਜ਼ੀ ਸਿੱਖਿਆ ਕ੍ਰਾਂਤੀ ਦੇ ਦੌਰ ਵਿਚ ਸਿੱਖਿਆ ਹੁਣ ਤੱਕ ਦੇ ਇਤਿਹਾਸ 'ਚ ਸਭ ਤੋਂ ਮਾੜੇ ਦੌਰ ਗੁਜ਼ਰ ਰਹੀ ਹੈ | ਜਥੇਬੰਦੀ ਦੇ ਬਲਾਕ ਆਗੂਆਂ ਗੁਰਪ੍ਰੀਤ ਸਿੰਘ ਲੰਬੀ, ਕੁਲਦੀਪ ਸਿੰਘ ਖੁੱਡੀਆਂ, ਗੁਰਵਰਿਆਮ ਸਿੰਘ ਸਰਾਵਾਂ ਤੇ ਕੁਲਵਿੰਦਰ ਸਿੰਘ ਅਕਾਲਗੜ੍ਹ ਨੇ ਕਿਹਾ ਕਿ ਇਕੱਲੇ ਸ੍ਰੀ ਮੁਕਤਸਰ ਜ਼ਿਲ੍ਹੇ ਵਿਚ ਹੀ 87 ਮਨਜ਼ੂਰਸ਼ੁਦਾ ਆਸਾਮੀਆਂ ਵਿਚੋਂ 63 ਆਸਾਮੀਆਂ ਖ਼ਾਲੀ ਹਨ | ਕੇਵਲ 24 ਪਿ੍ੰਸੀਪਲਾਂ ਰਾਹੀਂ ਨੂੰ ਦੂਜੇ ਸਕੂਲਾਂ ਦਾ ਆਰਜ਼ੀ ਪ੍ਰਬੰਧ ਚਲਾਇਆ ਜਾ ਰਿਹਾ ਹੈ | ਜਥੇਬੰਦੀ ਦੀਆਂ ਔਰਤ ਆਗੂਆਂ ਵੀਨਾ ਰਾਣੀ, ਮਨਜੀਤ ਕੌਰ, ਗੁਰਵਿੰਦਰ ਕੌਰ, ਰਮਨਿੰਦਰ ਕੌਰ, ਡਿੰਪਲ ਰਾਣੀ ਅਤੇ ਸਰਬਜੀਤ ਕੌਰ ਨੇ ਦੋਸ਼ ਲਗਾਇਆ ਕਿ ਇਕ ਅਪ੍ਰੈਲ ਤੋਂ ਸ਼ੁਰੂ ਹੋਏ ਸੈਸ਼ਨ ਵਿਚ ਸਕੂਲਾਂ ਦਾ ਅਕਾਦਮਿਕ ਮਾਹੌਲ ਬਿਲਕੁਲ ਖ਼ਤਮ ਹੋ ਚੁੱਕਾ ਹੈ, ਕਿਉਂਕਿ ਹੋਰਨਾਂ ਵਿਭਾਗਾਂ ਦੇ ਕਰਮਚਾਰੀ ਉਪਲਬਧ ਹੋਣ ਦੇ ਬਾਵਜੂਦ ਵੀ 90 ਪ੍ਰਤੀਸ਼ਤ ਅਧਿਆਪਕਾਂ ਨੂੰ ਜਨਗਣਨਾ, ਐੱਸ.ਆਈ.ਆਰ., ਆਰਥਿਕ ਸਰਵੇਖਣ ਅਤੇ ਡਰੱਗ ਸਰਵੇ, ਚੋਣ ਡਿਊਟੀਆਂ ਅਤੇ ਹੋਰ ਗੈਰ ਵਿਦਿਅਕ ਕੰਮਾਂ ਵਿਚ ਉਲਝਾ ਦਿੱਤਾ ਗਿਆ ਹੈ | ਸਕੂਲਾਂ ਵਿਚ ਗ਼ਰੀਬ ਮਾਪਿਆਂ ਦੇ ਬੱਚੇ ਪੜ੍ਹਨ ਦੀ ਥਾਂ ਖ਼ਾਲੀ ਬੈਠ ਘਰਾਂ ਨੂੰ ਮੁੜਨ ਲਈ ਮਜ਼ਬੂਰ ਹਨ | ਜਥੇਬੰਦੀ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਪਿ੍ੰਸੀਪਲਾਂ ਤੇ ਹੈੱਡ ਮਾਸਟਰਾਂ ਸਮੇਤ ਅਧਿਆਪਕਾਂ ਦੇ ਹਰੇਕ ਕਾਡਰ ਦੀਆਂ ਪ੍ਰਮੋਸ਼ਨਾਂ ਤੁਰੰਤ ਕੀਤੀਆਂ ਜਾਣ ਅਤੇ ਸਿੱਧੀ ਭਰਤੀ ਕੋਟੇ ਦੀਆਂ ਆਸਾਮੀਆਂ ਨੂੰ ਤੁਰੰਤ ਭਰਿਆ ਜਾਵੇ | ਇਸ ਦੌਰਾਨ ਹੀ ਓਮ ਪ੍ਰਕਾਸ਼ ਵਧਵਾ ਜੋ ਕਿ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹਨ ਅਤੇ ਵਿਧਾਨ ਸਭਾ ਕਮੇਟੀ ਦੇ ਮੈਂਬਰ ਹਨ, ਨੇ ਵੀ ਸਕੂਲਾਂ ਵਿਚ ਹਜ਼ਾਰਾਂ ਦੀ ਗਿਣਤੀ 'ਚ ਖ਼ਾਲੀ ਪਈਆਂ ਆਸਾਮੀਆਂ ਨਾ ਭਰਨ 'ਤੇ ਚਿੰਤਾ ਪ੍ਰਗਟ ਕੀਤੀ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਿੱਖਿਆ ਖੇਤਰ ਵਿਚ ਵੱਡੇ ਸੁਧਾਰ ਲਈ ਪਿ੍ੰਸੀਪਲਾਂ, ਮੁੱਖ ਅਧਿਆਪਕਾਂ, ਲੈਕਚਰਾਰਾਂ, ਮਾਸਟਰਾਂ ਦੀਆਂ ਸਾਰੀਆਂ ਖ਼ਾਲੀ ਪਈਆਂ ਆਸਾਮੀਆਂ ਭਰੀਆਂ ਜਾਣ |
Ad Position 22
No active advertisement
ਪਿਛਲੀ ਖ਼ਬਰ ਗੁਰਬਚਨ ਸਿੰਘ ਬੱਤਰਾ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਮਲਕੀਤ ਸਿੰਘ ਜੌਹਰ ਸਵਰਨਕਾਰ ਸੰਘ ਦੇ ਸੂਬਾ ਮੀਤ ਪ੍ਰਧਾਨ ਬਣੇ
Ad Position 24