05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਗੁਰਬਚਨ ਸਿੰਘ ਬੱਤਰਾ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

Ad Position 21
No active advertisement
ਅਜੀਤ ਡੈਸਕ 11-06-2026
ਸ੍ਰੀ ਮੁਕਤਸਰ ਸਾਹਿਬ, 10 ਜੂਨ (ਰਣਜੀਤ ਸਿੰਘ ਢਿੱਲੋਂ)-ਬਲਜਿੰਦਰ ਸਿੰਘ ਬੰਟੀ ਬੱਤਰਾ ਅਤੇ ਭਾਈ ਜਤਿੰਦਰ ਸਿੰਘ ਵਿੱਕੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਪਿਤਾ ਸ. ਗੁਰਬਚਨ ਸਿੰਘ ਬੱਤਰਾ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸਥਾਨਕ ਬਠਿੰਡਾ ਰੋਡ ਸਥਿਤ ਸ਼ਾਂਤੀ ਧਾਮ ਵਿਖੇ ਕੀਤਾ ਗਿਆ | ਇਸ ਮੌਕੇ ਮਿ੍ਤਕ ਦੀ ਚਿਖਾ ਨੂੰ ਅਗਨੀ ਸਪੁੱਤਰਾਂ ਬਲਜਿੰਦਰ ਸਿੰਘ, ਜਤਿੰਦਰ ਸਿੰਘ ਅਤੇ ਪੋਤਰੇ ਮਨਜਿੰਦਰ ਸਿੰਘ ਮਨੀ ਵਲੋਂ ਦਿੱਤੀ ਗਈ | ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਕੇ ਸੰਬੰਧੀਆਂ ਵਲੋਂ ਗੁਰਬਚਨ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਦੁਆਰਾ ਮਿ੍ਤਕ ਦੇਹ 'ਤੇ ਲੋਈ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਸਟਾਫ਼, ਰਾਗੀ ਸਾਹਿਬਾਨ, ਗ੍ਰੰਥੀ ਸਾਹਿਬਾਨ ਤੋਂ ਇਲਾਵਾ ਸੁਖਦਰਸ਼ਨ ਸਿੰਘ ਬੇਦੀ ਸੇਵਾ ਮੁਕਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਬਾਬਾ ਹਰਜੀਤ ਸਿੰਘ ਸੇਵਾ ਮੁਕਤ ਉਪ ਸਿੱਖਿਆ ਅਫ਼ਸਰ ਐਲੀਮੈਂਟਰੀ, ਮਨਮੋਹਨ ਸਿੰਘ ਕਾਲੜਾ ਡਿਪਟੀ ਕੰਟਰੋਲਰ ਫਾਇਨਾਂਸ ਵਿਭਾਗ, ਸਮਾਜ ਸੇਵਕ ਅਸ਼ੋਕ ਚੁੱਘ, ਸ੍ਰੀ ਦਰਬਾਰ ਸਾਹਿਬ ਦੇ ਸੇਵਾ ਮੁਕਤ ਮੈਨੇਜਰ ਭਾਈ ਸੁਮੇਰ ਸਿੰਘ ਬਾਦੀਆਂ, ਬਲਦੇਵ ਸਿੰਘ ਬਾਠ, ਅਸ਼ਵਨੀ ਗਿਰਧਰ ਚੇਅਰਮੈਨ ਵਪਾਰ ਸੈੱਲ, ਰਾਕੇਸ਼ ਗਿਰਧਰ, ਹਰਪ੍ਰੀਤ ਸਿੰਘ ਪੀ.ਆਰ.ਓ. ਪੰਜਾਬ ਪੁਲਿਸ ਵਿਭਾਗ, ਬਲਵਿੰਦਰ ਸਿੰਘ ਬਿੰਦਰ ਕੌਂਸਲਰ, ਪਰਮਜੀਤ ਸਿੰਘ ਗਿੱਲ, ਗੁਰਪਾਲ ਸਿੰਘ ਪਾਲੀ, ਭਾਈ ਗੁਰਜੀਤ ਸਿੰਘ, ਤਨਵੀਨ ਸਿੰਘ ਮੱਕੜ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਗੁਰਬਚਨ ਸਿੰਘ ਦਾ ਅੰਗੀਠਾ ਸੰਭਾਲਣ ਦੀ ਰਸਮ 11 ਜੂਨ ਦਿਨ ਵੀਰਵਾਰ ਨੂੰ ਸਵੇਰੇ 9 ਵਜੇ, ਜਦਕਿ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 13 ਜੂਨ ਦਿਨ ਸ਼ਨਿੱਚਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਸ਼ਾਂਤੀ ਭਵਨ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਮਲਕੀਤ ਕੌਰ ਬੁੱਟਰ ਸਾਬਕਾ ਸਰਪੰਚ ਚੌਂਤਰਾ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਡੀ.ਟੀ.ਐੱਫ਼. ਵਲੋਂ ਸਕੂਲਾਂ 'ਚ ਪਿ੍ੰਸੀਪਲਾਂ ਤੇ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦੀ ਮੰਗ
Ad Position 24