ਜੈਤੋ, 12 ਜੂਨ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਹਲਕਾ ਜੈਤੋ ਵਿਚ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਵਿਧਾਇਕ ਅਮੋਲਕ ਸਿੰਘ ਨੇ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਈ-ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ 'ਤੇ ਕਾਬੂ ਪਾਉਣ ਲਈ ਸਰਕਾਰ ਵਲੋਂ ਵੱਡੇ ਪੱਧਰ 'ਤੇ ਕਾਰਵਾਈ ਕਰਦਿਆਂ ਕਈ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਅਤੇ ਘਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ਿਆਂ ਦੀ ਵਿਕਰੀ ਕਰਦਾ ਹੈ ਜਾਂ ਨਸ਼ਾ ਤਸਕਰੀ ਵਿਚ ਸ਼ਾਮਿਲ ਹੈ ਤਾਂ ਇਸ ਦੀ ਜਾਣਕਾਰੀ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨੂੰ ਦਿੱਤੀ ਜਾਵੇ, ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਇਸ ਮੌਕੇ ਮੱਖਣ ਸਿੰਘ ਝੱਖੜਵਾਲਾ (ਕੋਆਰਡੀਨੇਟਰ ਹਲਕਾ ਜੈਤੋ, ਨਸ਼ਾ ਮੁਕਤੀ ਮੋਰਚਾ), ਬਲਾਕ ਕੋਆਰਡੀਨੇਟਰ ਇੰਦਰਜੀਤ ਸਿੰਘ ਝੱਖੜਵਾਲਾ, ਬੇਅੰਤ ਸਿੰਘ ਰਾਜੂ, ਸਰਪੰਚ ਧਰਮਪਾਲ ਸਿੰਘ ਗੁਰੂਸਰ, ਨਰਿੰਦਰਜੀਤ ਸਿੰਘ ਰਾਮੇਆਣਾ, ਸਰਪੰਚ ਜਸਪਾਲ ਸਿੰਘ ਗੋਰਾ ਕਰੀਰਵਾਲੀ, ਚਰਨਜੀਤ ਸਿੰਘ ਟੋਨੀ, ਦਵਿੰਦਰ ਸਿੰਘ ਮੜ੍ਹਾਕ, ਗੁਰਧੀਰ ਸਿੰਘ ਘਣੀਆਂ, ਗੁਰਵਿੰਦਰ ਸਿੰਘ ਬੁਰਜ਼ ਹਰੀ ਕਾ, ਸਰਪੰਚ ਹਰਦੀਪਕ ਸਿੰਘ, ਹਰਜੀਤ ਸਿੰਘ ਬਾਜਾਖਾਨਾ, ਸਰਪੰਚ ਹਰਜੀਤ ਸਿੰਘ ਸਿਵੀਆਂ, ਨਿਰਮਲ ਸਿੰਘ ਰਾਮੂਵਾਲਾ, ਸਰਪੰਚ ਸਾਧੂ ਸਿੰਘ ਅਤੇ ਫੀਲਡ ਐਗਜ਼ੀਕਿਊਟਿਵ ਵਿਜੇ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ | ਵਿਧਾਇਕ ਨੇ ਕਿਹਾ ਕਿ ਇਹ ਈ-ਰਿਕਸ਼ੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿਚ ਜਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣਗੇ |