ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 14-06-2026
ਫ਼ਰੀਦਕੋਟ, 13 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਸਾਦਿਕ ਚੌਂਕ ਫ਼ਰੀਦਕੋਟ ਵਿਖੇ ਮੌਜੂਦ ਸਨ ਤਾਂ ਮੁੂਖ਼ਬਰ ਵਲੋਂ ਸੂਚਨਾ ਦਿੱਤੀ ਗਈ ਕਿ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਫ਼ਰੀਦਕੋਟ ਕਥਿਤ ਤੌਰ 'ਤੇ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਦਾਣਾ ਮੰਡੀ ਵਿਚ ਬਣੇ ਸ਼ੈੱਡ ਕੋਲ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਜਗ੍ਹਾ 'ਤੇ ਰੇਡ ਕੀਤੀ ਗਈ ਤਾਂ ਕਥਿਤ ਦੋਸ਼ੀ ਨੂੰ ਪੌਣੇ 9 ਬੋਤਲਾਂ ਦੇਸੀ ਦਾਰੂ ਦੀਆਂ ਬੋਤਲਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਤੇਜ਼ ਹਨੇਰੀ ਤੇ ਝੱਖੜ ਨੇ 60 ਸਾਲ ਪੁਰਾਣੇ ਪਿੱਪਲ ਨੂੰ ਜੜੋ੍ਹਾ ਪੁੱਟਿਆ ਅਗਲੀ ਖ਼ਬਰ 14-06-26
Ad Position 24
No active advertisement