ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜਸਵਿੰਦਰ ਸਿੰਘ ਖੋਟੇ ਨਿਹਾਲ ਸਿੰਘ ਵਾਲਾ ਹਲਕੇ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 14-06-2026
ਨਿਹਾਲ ਸਿੰਘ ਵਾਲਾ, 13 ਜੂਨ (ਸੁਖਦੇਵ ਸਿੰਘ ਖਾਲਸਾ)-ਹਲਕਾ ਨਿਹਾਲ ਸਿੰਘ ਵਾਲਾ ਵਿਚ ਜਦੋਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੜ੍ਹੇ ਲਿਖੇ ਤੇ ਸੂਝਵਾਨ ਟਕਸਾਲੀ ਅਕਾਲੀ ਆਗੂ ਰਾਜਵਿੰਦਰ ਸਿੰਘ ਨੂੰ ਹਲਕਾ ਇੰਚਾਰਜ ਲਗਾਇਆ ਹੈ ਉਸ ਦਿਨ ਤੋਂ ਹਲਕੇ 'ਚ ਬੜੀ ਲੰਬੀ ਦੇਰ ਤੋਂ ਨਿਰਸਵਾਰਥ ਸੇਵਾ ਨਿਭਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਮਾਣ ਅਤੇ ਸਤਿਕਾਰ ਲਈ ਜੱਦੋ ਜਹਿਦ ਕਰ ਰਹੇ ਸਨ | ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਨਿਹਾਲ ਸਿੰਘ ਵਾਲਾ ਦੇ ਬਹੁਤ ਚਰਚਿਤ ਪਿੰਡ ਖੋਟੇ ਤੋਂ ਨੌਜਵਾਨ ਐਸ.ਸੀ. ਪਰਿਵਾਰ ਨਾਲ ਸੰਬੰਧਿਤ ਟਕਸਾਲੀ ਆਗੂ ਜਸਵਿੰਦਰ ਸਿੰਘ ਨੂੰ ਹਲਕਾ ਨਿਹਾਲ ਸਿੰਘ ਵਾਲਾ ਦਾ ਐਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਨਿਯੁਕਤੀ 'ਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਪ੍ਰਧਾਨ ਜਸਵਿੰਦਰ ਸਿੰਘ ਨੂੰ ਮੁਬਾਰਕਾਂ ਦਿੰਦਿਆਂ ਆਸ ਪ੍ਰਗਟਾਈ ਹੈ ਕਿ ਇਸ ਨਿਯੁਕਤੀ ਨਾਲ ਨਿਹਾਲ ਸਿੰਘ ਵਾਲਾ ਹਲਕੇ 'ਚ ਐਸ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਮਹੱਤਵਪੂਰਨ ਰੋਲ ਅਦਾ ਕਰੇਗਾ | ਹਲਕਾ ਇੰਚਾਰਜ ਰਾਜਵਿੰਦਰ ਸਿੰਘ ਇਸ ਨਿਯੁਕਤੀ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸ.ਸੀ ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦਾ ਧੰਨਵਾਦ ਕਰਦਿਆਂ ਇਹ ਵਿਸ਼ਵਾਸ ਦਵਾਇਆ ਕਿ ਇਨ੍ਹਾਂ ਨਿਯੁਕਤੀਆਂ ਦੇ ਨਾਲ ਹਲਕਾ ਨਿਹਾਲ ਸਿੰਘ ਵਾਲਾ 'ਚ ਪਾਰਟੀ ਹੋਰ ਮਜ਼ਬੂਤ ਹੋਵੇਗੀ | ਐਸ.ਸੀ ਵਿੰਗ ਦੇ ਹਲਕਾ ਪ੍ਰਧਾਨ ਜਸਵਿੰਦਰ ਸਿੰਘ ਨੇ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਗੁਲਜ਼ਾਰ ਸਿੰਘ ਰਣੀਕੇ ਅਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਗਰਲਜ਼ ਟਰੈਕਿੰਗ ਐਕਸਪੀਡੀਸ਼ਨ 'ਚ ਕੈਡਿਟਾਂ ਨੇ ਗੋਲਡ ਮੈਡਲ ਜਿੱਤਿਆ ਅਗਲੀ ਖ਼ਬਰ ਸੂਏ 'ਚ ਪਾੜ ਪੈਣ ਕਾਰਨ ਝੋਨੇ ਦੀ ਪਨੀਰੀ ਅਤੇ ਹਰੇ ਚਾਰੇ ਦਾ ਹੋਇਆ ਨੁਕਸਾਨ
Ad Position 24
No active advertisement