ਕੋਟਕਪੂਰਾ, 13 ਜੂਨ (ਮੋਹਰ ਸਿੰਘ ਗਿੱਲ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂ ਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡਣ ਦਾ ਰਸਮੀਂ ਉਦਘਾਟਨ ਕੀਤਾ | ਸੰਧਵਾਂ ਨੇ ਕਿਹਾ ਕਿ ਇਨ੍ਹਾਂ ਸਮਾਰਟ ਕਾਰਡਾਂ ਦੇ ਬਣਨ ਨਾਲ ਰਾਸ਼ਨ ਵੰਡ ਪ੍ਰਣਾਲੀ ਵਿਚ ਵਧੇਰੇ ਪਾਰਦਰਸ਼ਤਾ ਆਵੇਗੀ ਅਤੇ ਲਾਭਪਾਤਰੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ | ਗ਼ਰੀਬ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਯੋਜਨਾਵਾਂ ਲਾਗੂ ਕਰ ਰਹੀ ਹੈ | ਉਨ੍ਹਾਂ ਲਾਭਪਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਕਾਰਡਾਂ ਰਾਹੀਂ ਬਣਦਾ ਰਾਸ਼ਨ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਪ੍ਰਾਪਤ ਕਰਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਹ ਪੂਰੇ ਕੀਤੇ ਜਾ ਰਹੇ ਹਨ | ਕਰੋੜਾਂ ਰੁਪਏ ਖ਼ਰਚ ਕੇ ਸ਼ਹਿਰ ਅਤੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗੁਰਮੀਤ ਸਿੰਘ ਆਰੇਵਾਲਾ, ਸੁਖਵੰਤ ਸਿੰਘ ਯੂਥ ਆਗੂ, ਹਰਦੀਪ ਸਿੰਘ ਬਲਾਕ ਪ੍ਰਧਾਨ, ਗੋਪੀ ਜਲਾਲੇਆਣਾ, ਚਮਕੌਰ ਸਿੰਘ, ਹਰਜਿੰਦਰ ਸਿੰਘ, ਸੁਖਬੀਰ ਸਿੰਘ, ਗੁਰਮੇਲ ਸਿੰਘ, ਇਕਬਾਲ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |