ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਪਿਛਲੇ ਦਿਨੀਂ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਚ ਕੀਤੀ ਗਈ, ਕਨਵੈਨਸ਼ਨ ਦੇ ਫ਼ੈਸਲਿਆਂ ਅਨੁਸਾਰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਅਤੇ ਕਨਵੈਨਸ਼ਨਾਂ ਕਰਨ ਸੰਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਂਝੇ ਫ਼ਰੰਟ ਦੀ ਮੀਟਿੰਗ ਸੂਬਾ ਕਮੇਟੀ ਕਨਵੀਨਰ ਜਗਦੀਸ਼ ਸਿੰਘ ਚਾਹਲ ਦੀ ਨਿਗਰਾਨੀ ਵਿਚ ਰੋਡਵੇਜ਼ ਪੈਨਸ਼ਨਰ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਕਨਵੀਨਰਾਂ ਜੋਗਿੰਦਰ ਸਿੰਘ ਮੱਲਣ, ਪਵਨ ਕੁਮਾਰ, ਅੰਗਰੇਜ਼ ਸਿੰਘ, ਪ੍ਰਗਟ ਸਿੰਘ ਜੰਬਰ, ਪਰਮਜੀਤ ਸਿੰਘ, ਮਲਕੀਤ ਸਿੰਘ, ਬੂਟਾ ਸਿੰਘ, ਬਸੰਤ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਇਸ ਮੌਕੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਅਤੇ ਲੋਕ ਵਿਰੋਧੀ ਫ਼ੈਸਲਿਆਂ 'ਤੇ ਭਰਪੂਰ ਚਰਚਾ ਕੀਤੀ ਗਈ | ਇਸ ਮੌਕੇ ਪੰਜਾਬ ਸਰਕਾਰ ਦੀ ਲੋਕ ਵਿਰੋਧੀ ਨੀਤੀ ਦਾ ਡੱਟ ਕੇ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਦੀ ਲੜੀ ਵਜੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੰਜਾਬ ਮੁਲਾਜ਼ਮ ਅਤੇ ਸਾਂਝਾ ਫ਼ਰੰਟ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ 11 ਜੁਲਾਈ ਨੂੰ ਸਵੇਰੇ 10 ਵਜੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਨ ਦਾ ਫ਼ੈਸਲਾ ਕੀਤਾ ਗਿਆ | ਮੁਲਾਜ਼ਮ ਆਗੂਆਂ ਵਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਵਿਧਾਨ ਸਭਾ ਚੋਣਾਂ 2027 ਲਈ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੋਕਾਂ ਵਿਚ ਪ੍ਰਚਾਰਿਆ ਜਾਵੇਗਾ | ਇਸ ਮੌਕੇ ਮੁਲਾਜ਼ਮ ਆਗੂ ਬਲਵਿੰਦਰ ਸਿੰਘ, ਸ਼ਮਿੰਦਰ ਸਿੰਘ, ਮੰਗਤੂ ਰਾਮ, ਦਰਸ਼ਨ ਕੁਮਾਰ, ਪ੍ਰੀਤਮ ਕੁਮਾਰ, ਮਹਿੰਦਰ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ |