ਸ਼ਹਿਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੀਟਿੰਗ
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੀਟਿੰਗ ਨੂੰ ਸੰਬੋਧਨ ਕਰਦੇ ਐੱਸ.ਡੀ.ਐੱਮ. ਗੁਰਕਰਨਦੀਪ ਸਿੰਘ ਸਿੱਧੂ |
<br/>
14-06-2026
ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕਰਵਾਈ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਗੁਰਕਿਰਨਦੀਪ ਸਿੰਘ ਸਿੱਧੂ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਨੇ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਲਾਕੇ ਦੀ ਆਰਥਿਕਤਾ ਵਪਾਰੀਆਂ ਦੀ ਭਲਾਈ ਨਾਲ ਜੁੜੀ ਹੋਈ ਹੈ, ਇਸ ਲਈ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਬਹੁਤ ਜ਼ਰੂਰੀ ਹੈੈ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਟਰੇਡ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਸਮੱਸਿਆ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇਗਾ | ਇਸ ਮੌਕੇ ਕੁਲਵਿੰਦਰ ਸਿੰਘ ਕੰਡਾ ਚੇਅਰਮੈਨ ਵਿਭਾਨ ਸਭਾ ਟਰੇਡਰਜ਼ ਕਮਿਸ਼ਨ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ | ਮੀਟਿੰਗ ਦੌਰਾਨ ਪ੍ਰਾਪਤ ਹੋਈਆਂ ਬਹੁਤ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਅਤੇ ਬਕਾਇਆ ਸ਼ਿਕਾਇਤਾਂ ਦਾ ਜਲਦੀ ਹੱਲ ਲਈ ਸੰਬੰਧਿਤ ਵਿਭਾਗ ਨੂੰ ਐੱਸ.ਡੀ.ਐੱਮ. ਨੇ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ | ਇਸ ਮੌਕੇ ਮਨਜਿੰਦਰ ਸਿੰਘ ਈ.ਟੀ.ਓ., ਏ.ਐੱਫ਼.ਐੱਸ.ਓ. ਮਨਿੰਦਰ ਸਿੰਘ ਤੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵਪਾਰੀਆਂ ਦੇ ਨੁਮਾਇੰਦੇ ਹਾਜ਼ਰ ਸਨ |