ਫ਼ਰੀਦਕੋਟ, 13 ਜੂਨ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਅਲੀਸ਼ਾ ਅਰੋੜਾ ਵਾਸੀ ਮਰੜ੍ਹਾ ਕਲਾਂ ਨੇ ਪੀ.ਟੀ.ਈ. ਦੀ ਪ੍ਰੀਖਿਆ 'ਚ 90 ਸਕੋਰ ਪ੍ਰਾਪਤ ਕੀਤੇ ਹਨ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. 'ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖ਼ਲਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ. ਦੀ ਪ੍ਰੀਖਿਆ ਵਾਰ ਵਾਰ ਦੇਣ ਦੇ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਉਨ੍ਹਾਂ ਵਿਦਿਆਰਥੀਆਂ ਲਈ ਅਈਵਰ ਪੁਆਇੰਟ ਸੈਂਟਰ ਵਧੀਆ ਸਕੋਰ ਪ੍ਰਾਪਤ ਕਰਵਾਉਣ 'ਚ ਵਰਦਾਨ ਸਾਬਿਤ ਹੋ ਰਿਹਾ ਹੈ | ਵਿਦਿਆਰਥੀ ਅਲੀਸ਼ਾ ਅਰੋੜਾ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸਨੇ 90 ਸਕੋਰ ਪ੍ਰਾਪਤ ਕੀਤੇ ਹਨ | ਇਸ ਮੌਕੇ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ |