ਮੋਗਾ, 13 ਜੂਨ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਚੱਲ ਰਹੇ ਸਮਰ ਕੈਂਪ ਦਾ ਅੱਜ ਆਖ਼ਰੀ ਦਿਨ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਸਮਾਪਤ ਹੋਇਆ | ਕੈਂਪ ਦੇ ਆਖ਼ਰੀ ਦਿਨ ਵਿਦਿਆਰਥੀਆਂ ਨੇ ਭਰਪੂਰ ਅਨੰਦ ਮਾਣਿਆ ਅਤੇ ਵੱਖ-ਵੱਖ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ | ਸਮਾਪਤੀ ਸਮਾਰੋਹ ਨੂੰ ਯਾਦਗਾਰ ਬਣਾਉਣ ਲਈ ਸਕੂਲ ਵਲੋਂ ਇਕ ਵਿਸ਼ੇਸ਼ ਪੂਲ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਖ਼ੂਬ ਮਸਤੀ ਕੀਤੀ | ਇਸ ਤੋਂ ਬਾਅਦ ਵਿਦਿਆਰਥੀਆਂ ਲਈ ਮੂਵੀ ਦਿਖਾਈ ਗਈ, ਜਿਸ ਦੌਰਾਨ ਉਨ੍ਹਾਂ ਨੇ ਪੌਪਕਾਰਨ ਦਾ ਵੀ ਅਨੰਦ ਲਿਆ | ਇਸ ਮੌਕੇ ਡਾਇਰੈਕਟਰ ਸੁਭਾਸ਼ ਪਲਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸੁਰੱਖਿਅਤ ਰਹਿਣ ਅਤੇ ਆਪਣਾ ਖ਼ਾਸ ਖ਼ਿਆਲ ਰੱਖਣ ਦੀ ਸਲਾਹ ਦਿੱਤੀ | ਸਕੂਲ ਦੀ ਪਿ੍ੰਸੀਪਲ ਸ਼ਿਵਾਨੀ ਅਰੋੜਾ ਨੇ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਵਿਚ ਸਿਹਤਮੰਦ ਖ਼ੁਰਾਕ ਲੈਣ ਅਤੇ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਅਤੇ ਗਰਮੀਆਂ ਦੀਆਂ ਛੁੱਟੀਆਂ ਦਾ ਸਹੀ ਉਪਯੋਗ ਕਰਨ ਲਈ ਉਤਸ਼ਾਹਿਤ ਕੀਤਾ |