ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਹਲਕਾ ਨਿਹਾਲ ਸਿੰਘ ਵਾਲਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਮੀਟਿੰਗ

Ad Position 21
No active advertisement
ਅਜੀਤ ਡੈਸਕ 14-06-2026
ਨਿਹਾਲ ਸਿੰਘ ਵਾਲਾ, 13 ਜੂਨ (ਸੁਖਦੇਵ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਹਲਕੇ ਦੇ ਸਲਾਹਕਾਰ ਕਮੇਟੀ ਮੈਂਬਰਾਂ ਅਤੇ ਸਰਕਲ ਪ੍ਰਧਾਨਾਂ ਦੀ ਵਿਸ਼ੇਸ਼ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਹਲਕਾ ਆਬਜ਼ਰਵਰ ਜਗਦੀਪ ਸਿੰਘ ਭੋਲੂਵਾਲਾ ਅਤੇ ਸਹਿ ਅਬਜ਼ਰਵਰ ਸੁਖਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਸੀਨੀਅਰ ਆਗੂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਸੀਨੀਅਰ ਆਗੂ ਹਰਭੁਪਿੰਦਰ ਸਿੰਘ ਲਾਡੀ ਬੁੱਟਰ, ਹਰਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਭਵਿੱਖ 'ਚ ਸੂਬੇ ਅੰਦਰ 2027 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਾਨੂੰ ਦਿਨ ਰਾਤ ਮਿਹਨਤ ਕਰਕੇ ਪਾਰਟੀ ਦੇ ਹਰ ਹੁਕਮ ਨੂੰ ਕਬੂਲ ਕਰਦਿਆਂ ਘਰ-ਘਰ ਤੱਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਉਣ ਦੀ ਲੋੜ ਹੈ ਤਾਂ ਕਿ 2022 ਦੀਆਂ ਚੋਣਾਂ ਦੀ ਤਰ੍ਹਾਂ ਲੋਕ ਸੂਬੇ ਅੰਦਰ ਰਾਜ ਸੱਤਾ ਹੰਢਾ ਰਹੀ ਆਮ ਆਦਮੀ ਪਾਰਟੀ ਦੇ ਝੂਠੇ ਗੁੰਮਰਾਹਕੁੰਨ ਪ੍ਰਚਾਰ ਦੇ ਬਹਿਕਾਵੇ 'ਚ ਨਾ ਆ ਜਾਣ | ਇਸ ਮੌਕੇ ਉਕਤ ਆਗੂਆਂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਤੇ ਮੁੱਖ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਆਈ.ਆਰ. ਸ਼ੁਰੂ ਹੋਣ ਸਮੇਂ ਵੋਟਾਂ ਦੀ ਵਿਸ਼ੇਸ਼ ਗਹਿਰੀ ਸੁਧਾਈ 'ਚ ਬੀ.ਐਲ.ਓ. ਦੇ ਨਾਲ ਪਾਰਟੀ ਵਲੋਂ ਬੂਥ ਪੱਧਰ 'ਤੇ ਨਿਯੁਕਤ ਕੀਤੇ ਜਾਣ ਵਾਲੇ ਬੀ.ਐਲ.ਏ. ਸਹਿਯੋਗ ਕਰਕੇ ਵੋਟਾਂ ਦੀ ਸੁਧਾਈ 'ਚ ਪੂਰਾ ਧਿਆਨ ਰੱਖਣ ਤਾਂ ਜੋ ਸਹੀ ਵੋਟਰਾਂ ਦੀਆਂ ਵੋਟਾਂ ਕੱਟੀਆਂ ਨਾ ਜਾ ਸਕਣ | ਇਸ ਮੌਕੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਹਲਕਾ ਨਿਹਾਲ ਸਿੰਘ ਵਾਲਾ 'ਚ ਪਾਰਟੀ ਦੇ ਕੁਝ ਆਗੂਆਂ ਅਤੇ ਵਰਕਰਾਂ ਵਲੋਂ ਕੀਤੀਆਂ ਜਾ ਰਹੀਆਂ ਆਪ ਹੁਦਰੀਆਂ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਉਹ ਜਲਦੀ ਹੀ ਇਸ ਵਿਸ਼ੇ 'ਤੇ ਪਾਰਟੀ ਪ੍ਰਧਾਨ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਨਗੇ ਤਾਂ ਕਿ ਪਾਰਟੀ ਅੰਦਰਲੀ ਸਾਖ ਨੂੰ ਮਜ਼ਬੂਤ ਬਣਾਇਆ ਜਾ ਸਕੇ | ਇਸ ਮੌਕੇ ਪਾਰਟੀ ਆਗੂਆਂ ਵਲੋਂ ਹਲਕਾ ਨਿਹਾਲ ਸਿੰਘ ਵਾਲਾ ਦੇ ਨਵ-ਨਿਯੁਕਤ ਪ੍ਰਧਾਨਾਂ ਜਸਦੀਪ ਸਿੰਘ ਡਾਲਾ ਅਤੇ ਜਸਵਿੰਦਰ ਸਿੰਘ ਖੋਟੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਹਰਪ੍ਰੀਤ ਸਿੰਘ ਲਵਲੀ ਸਰਕਲ ਪ੍ਰਧਾਨ, ਪ੍ਰਧਾਨ ਜਸਦੀਪ ਸਿੰਘ ਡਾਲਾ, ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਅਮਰਜੀਤ ਸਿੰਘ ਮਾਣੂੰਕੇ, ਚਰਨਜੀਤ ਸਿੰਘ ਡਾਲਾ, ਪ੍ਰਧਾਨ ਮਨੋਜ ਭੱਲਾ ਬੱਧਨੀ, ਗੁਰਬਖਸ਼ ਸਿੰਘ ਰਣੀਆਂ, ਪੂਰਨ ਪੱਤੋ, ਸੁਰਜੀਤ ਸਿੰਘ ਰਣਸੀਂਹ, ਮੁਖਤਿਆਰ ਸਿੰਘ ਭਾਗੀਕੇ, ਨੰਬਰਦਾਰ ਕਰਮ ਸਿੰਘ ਪੱਤੋ, ਮੁਖਤਿਆਰ ਸਿੰਘ ਪੱਤੋ, ਸਰਪੰਚ ਬਲਦੇਵ ਸਿੰਘ ਖੋਟੇ, ਪਰਮਿੰਦਰ ਸਿੰਘ ਖੋਟੇ, ਸਰਪੰਚ ਹਰਜਿੰਦਰ ਸਿੰਘ ਖੋਟੇ, ਪ੍ਰਧਾਨ ਹਰਦੀਪ ਸਿੰਘ ਪੱਤੋ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਸਟੋਰਾਂ ਦੀ ਡਰੱਗ ਇੰਸਪੈਕਟਰ ਅਤੇ ਪੁਲਿਸ ਵਲੋਂ ਚੈਕਿੰਗ ਅਗਲੀ ਖ਼ਬਰ ਗੋਲਡਨ ਐਜੂਕੇਸ਼ਨਜ਼ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ
Ad Position 24
No active advertisement