ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 14-06-2026
ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਵੱਖ-ਵੱਖ ਕਿਸਾਨੀ ਮੁੱਦਿਆਂ ਅਤੇ ਡੀਜ਼ਲ-ਪੈਟਰੋਲ ਦੇ ਵਧ ਰਹੇ ਰੇਟ ਪ੍ਰਤੀ ਵਿਚਾਰ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਕਿਸਾਨਾਂ ਦੀ ਡੀਜ਼ਲ ਦੀ ਖ਼ਪਤ ਜ਼ਿਆਦਾ ਹੁੰਦੀ ਹੈ, ਸਰਕਾਰ ਵਲੋਂ 20 ਦਿਨਾਂ ਵਿਚ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ 'ਚ ਕੀਤਾ ਵਾਧਾ ਅਤੀ ਨਿੰਦਣਯੋਗ ਹੈ | ਇਸ ਤੋਂ ਇਲਾਵਾ 200 ਲੀਟਰ ਪ੍ਰਤੀ ਦਿਨ ਦੀ ਲਾਈ ਬੰਦਿਸ਼ ਵੀ ਬਹੁਤ ਮੰਦਭਾਗੀ ਹੈ | ਕੁਦਰਤ ਦੀਆਂ ਮਾਰਾਂ ਝੱਲ ਰਹੇ ਕਿਸਾਨ ਨੂੰ ਡੀਜ਼ਲ ਸਮੇਤ ਹੋਰ ਵਧੀ ਮਹਿੰਗਾਈ ਨੇ ਵੱਡਾ ਬੋਝ ਪਾਇਆ ਹੈ | ਇਸ ਤੋਂ ਇਲਾਵਾ ਦਿਨੋ-ਦਿਨ ਵਧ ਰਹੀਆਂ ਮੋਟਰਾਂ, ਟਰਾਂਸਫਾਰਮਰ ਤੇ ਕੇਬਲ ਤਾਰਾਂ ਦੀਆਂ ਹੋ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਖ਼ਤ ਹੋਣ ਦੀ ਲੋੜ ਹੈ | ਇਸ ਸੰਬੰਧੀ ਚੋਰੀ ਦਾ ਸਾਮਾਨ ਖ਼ਰੀਦਣ ਵਾਲੇ ਕਬਾੜੀਆਂ 'ਤੇ ਸ਼ਿਕੰਜਾ ਕਸਣ ਦੀ ਲੋੜ ਹੈ | ਇਸ ਤੋਂ ਇਲਾਵਾ ਬਾਰਿਸ਼ਾਂ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਕਈ ਡਰੇਨਾਂ ਦੀ ਸਫ਼ਾਈ ਬਿਲਕੁਲ ਵੀ ਨਹੀਂ ਕੀਤੀ ਗਈ, ਇਸ ਲਈ ਯੂਨੀਅਨ ਮੰਗ ਕਰਦੀ ਹੈ ਕਿ ਸਾਰੀਆਂ ਡਰੇਨਾਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਨਹੀਂ ਤਾਂ ਯੂਨੀਅਨ ਸਖ਼ਤ ਐਕਸ਼ਨ ਲਵੇਗੀ | ਇਸ ਮੌਕੇ ਗੁਰਮੀਤ ਸਿੰਘ ਲੰਬੀਢਾਬ ਜਨਰਲ ਸਕੱਤਰ, ਅਵਤਾਰ ਸਿੰਘ ਵੱਟੂ ਜ਼ਿਲ੍ਹਾ ਮੀਤ ਪ੍ਰਧਾਨ, ਭਿੰਦਰ ਸਿੰਘ ਲੰਬੀਢਾਬ ਜ਼ਿਲ੍ਹਾ ਸਰਪ੍ਰਸਤ, ਸਵਰਨ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਜਗਸੀਰ ਸਿੰਘ ਦੂਹੇਵਾਲਾ ਜ਼ਿਲ੍ਹਾ ਪ੍ਰੈੱਸ ਸਕੱਤਰ, ਬਹਾਲ ਸਿੰਘ ਬਲਾਕ ਪ੍ਰਧਾਨ ਮਲੋਟ, ਰਸ਼ਪਾਲ ਸਿੰਘ ਬਲਾਕ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੋਲਟਰੀ ਫ਼ਾਰਮ ਦੀਆਂ ਡਿੱਗੀਆਂ ਛੱਤਾਂ, ਮੁਰਗੀਆਂ ਅਤੇ ਚੂਚਿਆਂ ਦੀ ਮੌਤ ਅਗਲੀ ਖ਼ਬਰ ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਸਹਿਕਾਰੀ ਬੈਂਕ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਜਾਰੀ
Ad Position 24
No active advertisement