ਫ਼ਰੀਦਕੋਟ, 15 ਜੂਨ (ਜਸਵੰਤ ਸਿਘ ਪੁਰਬਾ)-ਸੰਗਤ ਸਾਹਿਬ ਭਾਈ ਫ਼ੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਚੱਲ ਰਹੇ ਐਨ ਸੀ ਸੀ ਯੂਨਿਟ ਦੇ ਸੀਨੀਅਰ ਕੈਡਿਟਸ ਵਲੋਂ ਕਰਨਲ ਚੰਦਰ ਸ਼ੇਖਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਲ ਇੰਡੀਆ ਟਰੈਕਿੰਗ ਕੈਂਪ ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਲਗਾਇਆ ਗਿਆ। ਇਸ ਕੈਂਪ ਵਿਚ ਲੈਫਟੀਨੈਂਟ ਸੁਖਦੇਵ ਸਿੰਘ ਅਤੇ ਸੀਨੀਅਰ ਡਿਵੀਜ਼ਨ ਦੇ 15 ਕੈਡਿਟਸ ਨੇ ਹਿੱਸਾ ਲਿਆ। ਇਸ ਕੈਂਪ ਵਿਚ ਪੂਰੇ ਭਾਰਤ ਦੇ 7 ਡਾਇਰੈਕਟਰੇਟ ਨੇ ਹਿੱਸਾ ਲਿਆ। ਇਸ ਕੈਂਪ ਵਿਚ ਕਰਵਾਏ ਗਏ ਮੁਕਾਬਲਿਆਂ ਵਿਚ ਪੰਜਾਬ ਡਾਇਰੈਕਟਰੇਟ ਦੇ ਕੈਡਿਟਸ ਦੁਬਾਰਾ ਕੁਆਰਟਰ ਗਾਰਡ ਅਤੇ ਕਲਚਰਲ ਪ੍ਰੋਗਰਾਮ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਪੰਜਾਬ, ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਪਹੁੰਚਣ ’ਤੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਨੇ ਲੈਫਟੀਨੈਂਟ ਸੁਖਦੇਵ ਸਿੰਘ ਅਤੇ ਕੈਡਿਟਸ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹੋ ਜਿਹੇ ਕੈਂਪ ਸਮਾਜਿਕ ਅਤੇ ਭਾਈਚਾਰਕ ਸਾਂਝ ਨੂੰ ਵਧਾਉਂਦੇ ਹਨ ਅਤੇ ਬੱਚਿਆਂ ਨੂੰ ਆਪਣੇ ਭਵਿੱਖ ਨੂੰ ਵਧੀਆ ਬਣਾਉਣ ਲਈ ਸਹਾਇਕ ਹੁੰਦੇ ਹਨ। ਇਸ ਮੌਕੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਵੀ ਕੈਡਿਟਸ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹੋ ਜਿਹੇ ਕੈਂਪ ਬੱਚਿਆਂ ਵਿਚ ਭਾਈਚਾਰਕ ਸਾਂਝ ਅਤੇ ਲੀਡਰਸ਼ਿਪ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੇ ਹਨ। ਜਿਸ ਦੁਆਰਾ ਬੱਚੇ ਆਪਣੇ ਭਵਿੱਖ ਨੂੰ ਸੁਧਾਰ ਸਕਣ ਅਤੇ ਆਪਣੇ ਦੇਸ਼ ਨੂੰ ਖੁਸ਼ਹਾਲੀ ਵੱਲ ਲਿਜਾ ਸਕਣ।