14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸਪੈਸ਼ਲ ਇੰਟੈਂਸਿਵ ਰਵੀਜ਼ਨ ਨਾਲ ਸਬੰਧਿਤ ਸ਼ਿਕਾਇਤ ਨਿਵਾਰਣ ਸੈਲ ਵਿਖੇ ਕੀਤੀ ਜਾ ਸਕਦੀ ਹੈ ਕੋਈ ਵੀ ਸ਼ਿਕਾਇਤ-ਡੀ. ਸੀ.

Ad Position 21
No active advertisement
ਅਜੀਤ ਡੈਸਕ 16-06-2026
ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵਲੋਂ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰਾਹੁਲ ਚਾਬਾ ਆਈ. ਏ. ਐਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪੱਧਰ ’ਤੇ ਸ਼ਿਕਾਇਤ ਨਿਵਾਰਣ ਸੈਲ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਨਾਗਰਿਕ ਸਪੈਸ਼ਲ ਇੰਟੈਂਸਿਵ ਰਵੀਜ਼ਨ ਨਾਲ ਸਬੰਧਿਤ ਕੋਈ ਵੀ ਸ਼ਿਕਾਇਤ ਦਾਖ਼ਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਲ ਅਫ਼ਸਰ ਲਵਪ੍ਰੀਤ ਕੌਰ ਨੂੂੰ ਇਸ ਦੇ ਨੋਡਲ ਅਫ਼ਸਰ, ਪਰਮਿੰਦਰ ਸਿੰਘ ਸਟੈਨੋਗ੍ਰਾਫਰ ਟੂ ਡੀ.ਆਰ.ਓ ਨੂੰ ਸਹਾਇਕ ਨੋਡਲ ਅਫਸਰ ਲਗਾਇਆ ਹੈ। ਇਹ ਸ਼ਿਕਾਇਤ ਨਿਵਾਰਣ ਸੈਲ ਕਮਰਾ ਨੰ. 330, ਜ਼ਿਲ੍ਹਾ ਚੋਣ ਦਫ਼ਤਰ, ਦੂਜੀ ਮੰਜ਼ਿਲ, ਮਿੰਨੀ ਸਕੱਤਰੇਤ, ਫਰੀਦਕੋਟ ਵਿਖੇ ਸਥਾਪਿਤ ਕੀਤਾ ਗਿਆ ਹੈ। ਨਾਗਰਿਕਾਂ ਵਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਸ਼ਿਕਾਇਤ ਸਬੰਧੀ ਸ਼ਿਕਾਇਤ ਨਿਵਾਰਣ ਸੈਲ ਨਾਲ ਤਾਲਮੇਲ ਕਰਨ ਲਈ ਟੋਲ ਫਰੀ. 1950 ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਨਿੱਜੀ ਤੌਰ ’ਤੇ ਦਫ਼ਤਰੀ ਸਮੇਂ ਦੌਰਾਨ ਨਿਯਤ ਦਫ਼ਤਰ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਤਾ ਜਵਾਲਾ ਜੀ ਤੋਂ ਆਈ ਪਵਿੱਤਰ ਜੋਤ ਦਾ ਫ਼ੁੱਲਾਂ ਦੀ ਵਰਖਾ ਨਾਲ ਸਵਾਗਤ ਅਗਲੀ ਖ਼ਬਰ ਖਾਲਸਾ ਸਕੂਲ ਦੇ ਕੈਡਿਟਸ ਦਾ ਨੈਸ਼ਨਲ ਕੈਂਪ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24