ਬਾਜਾਖਾਨਾ, 15 ਜੂਨ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਮੱਲਾ ਦੇ ਸ੍ਰੀ ਜੈ ਜਵਾਲਾ ਕੰਨਿਆਂ ਮੰਦਰ ਮੱਲਾ ਵਿਖੇ ਕੰਨਿਆਂ ਜੀ ਦੀ 26ਵੀਂ ਬਰਸੀਂ ਅਤੇ ਮੰਦਿਰ ਦੇ 50ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਮਾਤਾ ਜਵਾਲਾ ਜੀ ਤੋਂ ਪਵਿੱਤਰ ਜੋਤ ਭਗਤਜਨ ਲੈ ਕੇ ਪਹੁੰਚੇ। ਜਿਨ੍ਹਾਂ ਦਾ ਫ਼ੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਮੰਦਰ ਦੇ ਸਰਪ੍ਰਸਤ ਪੰਡਿਤ ਮਨੋਹਰ ਲਾਲ ਸ਼ਾਸਤਰੀ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਜੇਠ ਮਹੀਨੇ ਦੀ ਅਸ਼ਟਮੀਂ ਨੂੰ ਕੰਨਿਆਂ ਜੀ ਦੀ ਬਰਸੀ ਮਨਾਈ ਜਾਂਦੀ ਹੈ। ਇਸ ਵਾਰ ਵੀ 26ਵੀਂ ਬਰਸੀ ਮਨਾਈ ਜਾ ਰਹੀ ਹੈ ਅਤੇ ਮੰਦਿਰ ਦੇ 50ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ, ਵਿਸ਼ਾਲ ਭੰਡਾਰਾ ਅਤੇ ਵਿਸ਼ਾਲ ਜਾਗਰਣ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ। ਅੱਜ ਮਾਤਾ ਜਵਾਲਾ ਜੀ ਤੋਂ ਪਵਿੱਤਰ ਜੋਤ ਆਉਣ ’ਤੇ ਜੈਕਾਰਿਆਂ ਦੀ ਗੂੰਜ ਅਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੰਦਿਰ ਦੇ 50ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ 19 ਜੂਨ ਨੂੰ ਕੱਢੀ ਜਾਵੇਗੀ। ਇਸ ਮੌਕੇ ਦਿਨ ਰਾਤ ਮਾਤਾ ਜੀ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਇਸ ਮੌਕੇ ਸਮੂਹ ਪ੍ਰਬੰਧਕ, ਆਹੁਦੇਦਾਰ, ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।