ਫ਼ਰੀਦਕੋਟ, 18 ਜੂਨ (ਸਰਬਜੀਤ ਸਿੰਘ)-ਸਥਾਨਕ ਗੁਰਦੁਆਰਾ ਹਰਿੰਦਰਾ ਨਗਰ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਹਰਿੰਦਰਾ ਨਗਰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਤੇ ਸਾਥੀਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਗੁਰੂ ਕਾ ਲੰਗਰ ਅਤੇ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ। ਕਮੇਟੀ ਦੇ ਪ੍ਰਧਾਨ ਭਾਈ ਅਮਨਪ੍ਰੀਤ ਸਿੰਘ ਹੈਪੀ ਬਰਾੜ, ਸਕੱਤਰ ਬਲਵਿੰਦਰ ਸਿੰਘ ਸੰਧੂ ਅਤੇ ਜਸਵਿੰਦਰ ਸਿੰਘ ਖ਼ਜ਼ਾਨਚੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਵਲੋਂ ਸ਼ਹੀਦੀ ਦਿਹਾੜੇ ਨਾਲ ਸਬੰਧਿਤ ਸਵਾ ਮਹੀਨੇ ਤੋਂ ਰੋਜ਼ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਹਨ ਅਤੇ ਅੱਜ ਇਨ੍ਹਾਂ ਪਾਠਾਂ ਦਾ ਭੋਗ ਪਾਇਆ ਗਿਆ। ਕਮੇਟੀ ਪ੍ਰਧਾਨ ਨੇ ਦੱਸਿਆ ਜਲਦ ਹੀ ਗੁਰਦੁਆਰਾ ਸਾਹਿਬ ਦੇ ਪੁਰਾਣੇ ਹੋਏ ਹਾਲ ਨੂੰ ਤੋੜ ਕੇ ਨਵੇਂ ਹਾਲ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਲਈ ਸੰਗਤ ਦੇ ਹਰ ਪੱਖੋਂ ਸਹਿਯੋਗ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਹੁਤ ਸੰਗਤਾਂ ਵਲੋਂ ਨਿਰਮਾਣ ਦੇ ਇਸ ਕਾਰਜ ਲਈ ਨਗਦ ਭੇਟਾ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਕਮੇਟੀ ਮੈਂਬਰ ਅਭੈ ਪ੍ਰਤਾਪ ਸਿੰਘ, ਪਰਮਵੀਰ ਸਿੰਘ, ਰਜਿੰਦਰ ਸਿੰਘ ਰੁਪਾਣਾ, ਪ੍ਰੋ. ਦਲਬੀਰ ਸਿੰਘ ਸੇਵਾ ਦੇ ਕਾਰਜ ਕੀਤੇ ਗਏ। ਸੁਖਮਨੀ ਸਾਹਿਬ ਸੁਸਾਇਟੀ ਵਲੋਂ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਦਾ ਸਿਰੋਪਾ� ਪਾ ਕੇ ਸਨਮਾਨ ਕੀਤਾ ਗਿਆ।
ਪੰਜਗਰਾਈ ਕਲਾਂ, (ਸੁਖਮੰਦਰ ਸਿੰਘ ਬਰਾੜ)-ਪੰਜਗਰਾਈ ਕਲਾਂ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ‘ਚ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ 420ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ ‘ਚ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦੇਵ ਸਦਨ (ਅੱਡੇ ਵਾਲਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਜਗਸੀਰ ਸਿੰਘ �ਲਖ ਵਲੋਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਗਏ ਗੁਰਸਿੱਖੀ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸਮਾਪਤੀ ਉਪਰੰਤ ਸੰਗਤਾਂ ਨੂੰ ਗੁਰੂ ਕਾ ਲੰਗਰ ਛਕਾਇਆ ਗਿਆ ਅਤੇ ਗੁਰੂ ਘਰ ਦੇ ਮੁੱਖ ਦੁਆਰਾ ‘ਤੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਸੇਵਾਦਾਰ ਵਲੋਂ ਪੂਰਾ ਦਿਨ ਲੰਘਦੇ ਹੋਏ ਰਾਹਗੀਰਾਂ ਨੂੰ ਜਲ ਛਕਾਉਣ ਦੀ ਸੇਵਾ ਕੀਤੀ ਗਈ। ਇਸ ਸਮੁੱਚੇ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੇਵਕ ਸਿੰਘ, ਸਾਬਕਾ ਪ੍ਰਧਾਨ ਸੁਖਮੰਦਰ ਸਿੰਘ ਬਰਾੜ, ਸਹਾਇਕ ਪ੍ਰਧਾਨ ਜਸਵਿੰਦਰ ਸਿੰਘ, ਸੁਖਮੰਦਰ ਸਿੰਘ, ਚੰਦ ਸਿੰਘ ਬਰਾੜ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਗੁਰਨਾਮ ਸਿੰਘ, ਚੜ੍ਹਤ ਸਿੰਘ, ਪੰਚ ਹਰਚੰਦ ਸਿੰਘ, ਸਾਬਕਾ ਪੰਚ ਕੁਲਦੀਪ ਸਿੰਘ, ਇੰਦਰਜੀਤ ਸਿੰਘ ਸੋਨਾ ਅਤੇ ਵੱਡੀ ਗਿਣਤੀ ਵਿਚ ਸੇਵਾਦਾਰ ਹਾਜ਼ਰ ਸਨ।
ੀੀਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਗੁਰਦੁਆਰਾ ਸਾਹਿਬ ਫ਼ਰੀਦਕੋਟ ਵਿਖੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਭਾਈ ਕਰਤਾਰ ਸਿੰਘ ਆਜ਼ਾਦ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਅੰਗਰੇਜ਼ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਦੇਵ ਸਿੰਘ ਕੈਂਥ ਨੇ ਸੰਗਤਾਂ ਨੂੰ ਜੀ ਆਇਆ ਆਖਿਆ ਤੇ ਤਪਿੰਦਰ ਸਿੰਘ ਬੇਦੀ ਵਲੋਂ ਗੁਰੂ ਸਾਹਿਬ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਦੱਸਿਆ ਗਿਆ। ਸਮਾਪਤੀ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਵਿਕਾਸ ਕੁਮਾਰ ਐਮ.ਸੀ ਵਾਰਡ ਨੰਬਰ 12 ਨੂੰ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।