15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪਦਮਸ੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ ਦੇ ਸਨਮਾਨ ’ਚ ਪੁਰਾਣੇ ਦੋਸਤ ਵਲੋਂ ਰਾਤ ਦਾ ਖਾਣਾ

Ad Position 21
No active advertisement
ਅਜੀਤ ਡੈਸਕ 19-06-2026

ਫ਼ਰੀਦਕੋਟ, 18 ਜੂਨ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਸ਼ਹਿਰ ਦੇ ਜਮਪਲ ਅਤੇ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ ਵਿਦਿਆਰਥੀ ਰਹੇ ਉਘੇ ਕਾਰੋਬਾਰੀ ਪਦਮਸ੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ ਮੈਂਬਰ ਰਾਜ ਸਭਾ ਦੇ ਸਨਮਾਨ ਵਿਚ ਉਨ੍ਹਾਂ ਦੇ ਪੁਰਾਣੇ ਦੋਸਤਾਂ ਨੇ ਰਾਤ ਦੇ ਖਾਣੇ ਦਾ ਪ੍ਰਬੰਧ ਕੀਤਾ। ਸਥਾਨਕ ਫ਼ਰੀਦਕੋਟ ਕਲੱਬ ਵਿਖੇ ਕੀਤੇ ਗਏ ਪ੍ਰਭਾਵਸ਼ਾਲੀ ਪ੍ਰੋਗਰਾਮ ਵਿਚ ਉਨ੍ਹਾਂ ਦੀਆਂ ਵਿਸ਼ਵ ਪੱਧਰੀ ਪ੍ਰਾਪਤੀਆਂ ਤੋਂ ਬਾਅਦ ਸਮਾਜ ਸੇਵਾ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ। ਇਸ ਸਮਾਗਮ ‘ਚ ਆਪਣੇ ਵਿਚਾਰ ਰੱਖਦਿਆਂ ਡਾ. ਸਾਹਨੀ ਦੇ ਪੁਰਾਣੇ ਜਮਾਤੀ ਸੀਨੀਅਰ ਬੈਂਕ ਮੈਨੇਜਰ ਸੇਵਾ ਮੁਕਤ ਸਵਰਨਜੀਤ ਸਿੰਘ ਗਿੱਲ ਨੇ ਹਾਜ਼ਰੀਨ ਨਾਲ ਡਾ. ਸਾਹਨੀ ਦੀਆਂ ਕਾਲਜ ਦੀਆਂ ਪੁਰਾਣੀਆਂ ਯਾਦਾਂ ਸਾਰਿਆਂ ਨਾਲ ਸਾਂਝੀਆਂ ਕੀਤੀਆਂ। ਡਾ. ਸਾਹਨੀ ਨੂੰ ਜੀ ਆਇਆਂ ਆਖਦਿਆਂ ਆਈ.ਐਮ.ਏ ਪੰਜਾਬ ਦੇ ਪ੍ਰਧਾਨ ਡਾ. ਸੰਜੀਵ ਗੋਇਲ ਨੇ ਡਾ. ਸਾਹਨੀ ਨਾਲ ਹਾਜ਼ਰ ਸ਼ਖ਼ਸੀਅਤਾਂ ਦੀ ਜਾਣ ਪਛਾਣ ਕਰਵਾਈ। ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਵਲੋਂ ਡਾ. ਸਾਹਨੀ ਵਲੋਂ ਸਿਹਤ ਖੇਤਰ ਵਿਚ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਮੈਡੀਕਲ ਯੂਨੀਵਰਸਿਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਜਾਣਕਾਰੀ ਦਿੱਤੀ। ਆਪਣੇ ਭਾਸ਼ਣ ‘ਚ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਉਹ 35 ਸਾਲਾਂ ਬਾਅਦ ਆਪਣੀ ਜਨਮ ਭੂਮੀ ‘ਤੇ ਵਾਪਸ ਆਏ ਹਨ। ਉਨ੍ਹਾਂ ਦਾ ਹੁਣ ਮੁੱਖ ਕਾਰਜ ਆਪਣੇ ਇਲਾਕੇ ਲਈ ਕੁਝ ਕਰਨਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਸੰਨ ਫ਼ਾਊਂਡੇਸ਼ਨ ਚਲਾਈ ਜਾ ਰਹੀ ਹੈ। ਜੋ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਸਥਾਪਿਤ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਇਕ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਬਾਬਾ ਫ਼ਰੀਦ ਜੀ ਧਰਤੀ ‘ਤੇ ਸਥਾਪਿਤ ਕੀਤਾ ਗਿਆ ਹੈ। ਜਿਸ ਵਿਚ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ਅਤੇ ਕੋਰਸ ਤੋਂ ਬਾਅਦ ਉਨ੍ਹਾਂ ਦੇ ਰੁਜ਼ਗਾਰ ਤੇ ਨੌਕਰੀ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸ ਸਮਾਗਮ ਵਿਚ ਰਿਟਾ: ਡੀ.ਆਈ.ਜੀ. ਤੇਜਿੰਦਰ ਸਿੰਘ ਮੌੜ ਆਈ.ਪੀ.ਐਸ, ਜਤਿੰਦਰਪਾਲ ਸਿੰਘ ਵੈਹਣੀਵਾਲ ਰਿਟਾ: ਐਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ, ਡਾ. ਗੁਰਸੇਵਕ ਸਿੰਘ, ਜਸਵੀਰ ਸਿੰਘ ਸੰਧੂ ਸੇਵਾ ਮੁਕਤ ਡੀ.ਐਮ.�, ਬਰਿੰਦਰਪਾਲ ਸਿੰਘ ਰਿਟਾ: ਚੀਫ਼ ਇੰਜੀਨੀਅਰ, ਗੁਰਮੀਤ ਸਿੰਘ ਢਿੱਲੋਂ ਰਿਟਾ: ਡੀ. ਪੀ.ਪੀ.�, ਪ੍ਰੋ. ਦਲਬੀਰ ਸਿੰਘ, ਗੁਰਮੀਤ ਸਿੰਘ ਸੀ.ਈ.� ਸੰਨ ਫ਼ਾਊਂਡੇਸ਼ਨ, ਐਡਵੋਕੇਟ ਸ਼ਾਮ ਲਾਲ, ਜਨਿੰਦਰ ਜੈਨ, ਰਵੀ ਸੇਠੀ, ਹਰਜਿੰਦਰ ਸਿੰਘ ਸੰਧੂ, ਸੁਰਿੰਦਰ ਸਿੰਘ ਰੋਮਾਣਾ,ਡਾ. ਐਸ.ਐਸ. ਬਰਾੜ, ਭੱਕਰ ਸਿੰਘ ਰਿਟਾ: ਬੈਂਕ ਅਧਿਕਾਰੀ, ਜਤਿੰਦਰ ਗੁਪਤਾ, ਗੁਰਵਿੰਦਰ ਸਿੰਘ ਧਿੰਗੜਾ, ਗਗਨਦੀਪ ਸਿੰਘ ਸੁਖੀਜਾ ਆਦਿ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ 5 ਜੁਲਾਈ ਨੂੰ ਲੱਗਣ ਵਾਲੇ 17ਵੇਂ ਖ਼ੂਨਦਾਨ ਕੈਂਪ ਸੰਬੰਧੀ ਪੋਸਟਰ ਜਾਰੀ ਅਗਲੀ ਖ਼ਬਰ 9.50 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ
Ad Position 24