ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਦੇ 12 ਸਾਲ ਦੇ ਰਾਜ ਦੇ ਸੰਬੰਧ ਵਿਚ ਵਿੱਢੇ ਪ੍ਰੋਗਰਾਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਪੌਦਾ ਲਾਉਣ, ਸਫ਼ਾਈ ਮੁਹਿੰਮ ਅਤੇ ਵਰਕਰਾਂ ਨੂੰ ਸੰਬੋਧਨ ਆਏ ਭਾਰਤੀ ਜਨਤਾ ਪਾਰਟੀ ਦੇ ਕੌਮੀ ਐਗਜੈਕਟਿਵ ਮੈਂਬਰ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਪੂਰਨ ਬਹੁਮਤ ਨਾਲ ਜਿੱਤੇਗੀ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਹ ਚੋਣਾਂ ਪਾਰਟੀ ਆਪਣੇ ਦਮ ‘ਤੇ ਲੜੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਤਿਆਰ ਰਹਿਣ ਅਤੇ ਇਕ-ਇਕ ਵੋਟਰ ਤੱਕ ਸੰਪਰਕ ਕਰਨ ਲਈ ਉਤਸਾਹਿਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਗੋਰਾ ਪਠੇਲਾ, ਜ਼ਿਲ੍ਹਾ ਪ੍ਰਧਾਨ ਪ੍ਰਧਾਨ ਸਤੀਸ਼ ਅਸੀਜਾ, ਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਮੈਂਬਰ ਭਾਈ ਰਾਹੁਲ ਸਿੰਘ ਸਿੱਧੂ, ਸਾਬਕਾ ਡੀ.ਟੀ.�. ਗੁਰਚਰਨ ਸਿੰਘ ਸੰਧੂ, ਐਡਵੋਕੇਟ ਅਨੁਰਾਗ ਸ਼ਰਮਾ, ਅੰਗਰੇਜ਼ ਸਿੰਘ ਉੜਾਂਗ ਆਦਿ ਹਾਜ਼ਰ ਸਨ। ਇਸ ਮੌਕੇ ਰਾਣਾ ਸੋਢੀ ਨੇ ਭਾਜਪਾ ਵਲੋਂ ਕੀਤੇ ਕੰਮਾਂ ਅਤੇ ਪੰਜਾਬ ਨੂੰ ਦਿੱਤੇ ਵੱਡੇ ਫ਼ੰਡਾਂ ਦੀ ਸੂਚੀ ਪੜ੍ਹਦਿਆਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਫ਼ੰਡਾਂ ਨੂੰ ਸਹੀ ਕੰਮ ਲਈ ਵਰਤਣ ਦੀ ਬਜਾਏ, ਆਪਣੀ ਮਰਜ਼ੀ ਅਨੁਸਾਰ ਹੋਰ ਕੰਮਾਂ ਵਾਸਤੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਹਾਰ ਹੋਣ ਨਾਲ ਭਾਜਪਾ ਦੇ ਅਕਸ ਨੂੰ ਕੋਈ ਸੱਟ ਨਹੀਂ ਵੱਜੀ, ਸਗੋਂ ਭਾਜਪਾ ਦਾ ਵੋਟ ਬੈਂਕ ਵਧਿਆ ਹੈ।
ਭਾਜਪਾ ਰਾਜ ਦੇ 12 ਸਾਲ ਪੂਰੇ ਹੋਣ ‘ਤੇ ਸਮਾਗਮ ਕਰਵਾਇਆ
ਅਜੀਤ ਡੈਸਕ
20-06-2026