05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਰਾਣਾ ਗੁਰਮੀਤ ਸਿੰਘ ਸੋਢੀ ਵੱਖ-ਵੱਖ ਸਮਾਗਮਾਂ ਵਿਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 20-06-2026


ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਸਮਾਗਮਾਂ ਵਿੱਚ ਸ਼ਾਮਿਲ ਹੋਏ। ਉਨ੍ਹਾਂ ਸਰਵਹਿੱਤਕਾਰੀ ਸਕੂਲ ਬੂੜਾ ਗੁੱਜਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਬੂਟਾ ਲਗਾਇਆ ਅਤੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ। ਇਸ ਮੌਕੇ ਸਕੂਲ ਵਿਚ ਬੂਟੇ ਲਾਏ ਗਏ ਅਤੇ ਸਮਾਜ ਲਈ ਚੰਗਾ ਸੁਨੇਹਾ ਦਿੱਤਾ ਗਿਆ। ਇੱਥੇ ਪਹੁੰਚਣ ‘ਤੇ ਵਾਈਸ ਪ੍ਰਿੰਸੀਪਲ ਸੁਰਿੰਦਰ ਧਵਨ ਅਤੇ ਹੋਰਾਂ ਵਲੋਂ ਗੁਲਦਸਤਾ ਭੇਟ ਕਰਕੇ ਰਾਣਾ ਸੋਢੀ ਦਾ ਸਵਾਗਤ ਕੀਤਾ ਗਿਆ। ਇਸ ਉਪਰੰਤ ਸਥਾਨਕ ਸਿਟੀ ਹੋਟਲ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੇ 12 ਸਾਲ ਪੂਰੇ ਹੋਣ ‘ਤੇ ਸਮਾਗਮ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਹਰ ਪੱਖ ਤੋਂ ਤਰੱਕੀ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਤੇ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਸੰਬੰਧੀ ਛਾਪੇ ਗਏ ਕਿਤਾਬਚੇ ਨੂੰ ਲੋਕਾਂ ਵਿਚ ਵੰਡਿਆ ਜਾਵੇ। ਇਸ ਉਪਰੰਤ ਪ੍ਰੈੱਸ ਕਾਨਫ਼ਰੰਸ ਦੌਰਾਨ ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਆਧਾਰ ਵਧ ਰਿਹਾ ਹੈ ਅਤੇ 2027 ਵਿਚ ਲੋਕ ਭਾਜਪਾ ਦੀ ਸਰਕਾਰ ਬਣਾਉਣ ਲਈ ਮਨ ਬਣਾਈ ਬੈਠੇ ਹਨ, ਕਿਉਂਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਿਤ ਹੋਈ ਹੈ। ਇਸ ਮੌਕੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ, ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਗੁਰਚਰਨ ਸਿੰਘ ਸੰਧੂ ਸੂਬਾ ਜਨਰਲ ਸਕੱਤਰ ਕਿਸਾਨ ਮੋਰਚਾ, ਰਵਿੰਦਰ ਕਟਾਰੀਆ, ਜ਼ਿਲ੍ਹਾ ਜਨਰਲ ਸਕੱਤਰ ਅੰਗਰੇਜ਼ ਸਿੰਘ ਉੜਾਂਗ, ਅਰਮਾਨਜੋਤ ਸਿੰਘ ਬਰਾੜ ਸੂਬਾ ਜਨਰਲ ਸਕੱਤਰ ਯੁਵਾ ਮੋਰਚਾ, ਰਜਿੰਦਰ ਕੁਮਾਰ ਮੰਡਲ ਪ੍ਰਧਾਨ, ਹਰੀਸ਼ ਵਾਟਸ, ਅਨੁਰਾਗ ਸ਼ਰਮਾ, ਅਖਿਲ ਭਾਰਤੀ, ਨਵੀਨ ਨਵੀ ਮੋਰਵਾਲ ਆਦਿ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਸਰਬਜੀਤ ਸਿੰਘ ਨੇ ਬਰਾੜ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਪ੍ਰਾਸਪੈਕਟ ਜਾਰੀ
Ad Position 24
No active advertisement